Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਹੁਣ ਇਕ ਮਜ਼ਬੂਤ ਸਮੁੰਦਰੀ ਸ਼ਕਤੀ ਵਜੋਂ ਵੀ ਉੱਭਰਿਆ ਭਾਰਤ : ਚੌਹਾਨ

10 ਨਵੰਬਰ, 2025 05:28 PM

ਚੰਡੀਗੜ੍ਹ : ਸੁਖਨਾ ਝੀਲ ਕਲੱਬ ਵਿਖੇ ਚੱਲ ਰਹੇ 9ਵੇਂ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖ਼ਰੀ ਦਿਨ ਐਤਵਾਰ ਨੂੰ ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਹੁਣ ਨਾ ਸਿਰਫ਼ ਇਕ ਜ਼ਮੀਨੀ ਸ਼ਕਤੀ ਹੈ ਸਗੋਂ ਇਕ ਸਮੁੰਦਰੀ ਸ਼ਕਤੀ ਵੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਭੂਗੋਲਿਕ ਸਥਿਤੀ ਇਸ ਨੂੰ ਹਿੰਦ ਮਹਾਸਾਗਰ ਖੇਤਰ ’ਚ ਇਕ ਨਿਰਣਾਇਕ ਭੂਮਿਕਾ ਦਿੰਦੀ ਹੈ। ਅਸੀਂ ਦੁਨੀਆ ਦੇ ਉਨ੍ਹਾਂ ਦੇਸ਼ਾਂ ’ਚੋਂ ਹਾਂ, ਜੋ ਹਮੇਸ਼ਾ ਮਦਦ ਲਈ ਅੱਗੇ ਆਉਣ ਵਾਲੇ ਸਭ ਤੋਂ ਪਹਿਲਾਂ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਭਵਿੱਖ ਸਮੁੰਦਰ ਨਾਲ ਜੁੜਿਆ ਹੋਇਆ ਹੈ ਕਿਉਂਕਿ ਪੱਛਮ ’ਚ ਅਫ਼ਗਾਨਿਸਤਾਨ ਵੱਲ ਵਿਸਥਾਰ ਸੀਮਤ ਹੈ ਤੇ ਉੱਤਰ ’ਚ ਚੀਨ ਅਤੇ ਪੂਰਬ ਵਿਚ ਮਿਆਂਮਾਰ ਨਾਲ ਸਥਿਤੀ ਸਾਨੂੰ ਜ਼ਮੀਨੀ ਸਰਹੱਦਾਂ ਅੰਦਰ ਬੰਨ੍ਹਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਕ ਪ੍ਰਮੁੱਖ ਗਲੋਬਲ ਭਾਈਵਾਲ ਬਣਨ ਲਈ ਹਿੰਦ ਮਹਾਸਾਗਰ ਖੇਤਰ ਵਿਚ ਆਪਣੀ ਰਣਨੀਤਕ ਸਥਿਤੀ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੁਨੀਆ ਦੇ ਤੇਲ ਵਪਾਰ ਦਾ ਲਗਭਗ 80 ਪ੍ਰਤੀਸ਼ਤ ਅਤੇ ਸਮੁੰਦਰੀ ਵਪਾਰ ਦਾ ਇਕ ਤਿਹਾਈ ਹਿੱਸਾ ਹਿੰਦ ਮਹਾਸਾਗਰ ’ਚੋਂ ਲੰਘਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਆਪਣੇ ਸਥਿਰ ਰਾਜਨੀਤਕ ਦ੍ਰਿਸ਼ ਤੇ ਮਜ਼ਬੂਤ ਫ਼ੌਜੀ ਸਮਰੱਥਾ ਨਾਲ ਦੁਨੀਆ ’ਚ ਸ਼ਕਤੀ ਦੇ ਸੰਤੁਲਨ ਨੂੰ ਬਦਲਣ ਦੀ ਸਮਰੱਥਾ ਰੱਖਦਾ ਹੈ। ਇਸ ਦੌਰਾਨ ਫੈਸਟੀਵਲ ਦੇ ਆਖ਼ਰੀ ਦਿਨ ਛੁੱਟੀ ਹੋਣ ਕਾਰਨ ਵੱਡੀ ਗਿਣਤੀ ’ਚ ਲੋਕ ਹਥਿਆਰਾਂ ਨੂੰ ਦੇਖਣ ਲਈ ਆਏ। ਸਵੇਰ ਤੋਂ ਹੀ ਭਾਰਤੀ ਫ਼ੌਜ ਦੇ ਆਧੁਨਿਕ ਹਥਿਆਰਾਂ ਤੇ ਉਪਕਰਨ ਦੇਖਣ ਲਈ ਭਾਰੀ ਭੀੜ ਇਕੱਠੀ ਹੋ ਗਈ। ਕਈਆਂ ਨੂੰ ਹਥਿਆਰਾਂ ਤੱਕ ਪਹੁੰਚਣ ਤੇ ਉਨ੍ਹਾਂ ਨੂੰ ਆਪਣੇ ਹੱਥਾਂ ’ਚ ਫੜਨ ਲਈ 15 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ ਪਰ ਇਸ ਨਾਲ ਉਤਸ਼ਾਹ ਘੱਟ ਨਹੀਂ ਹੋਇਆ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਭਾਰਤੀ ਫ਼ੌਜ ਦੀ ਤਾਕਤ ਨੂੰ ਨੇੜਿਓਂ ਦੇਖਣ ਲਈ ਹਰ ਕਿਸੇ ਦਾ ਉਤਸ਼ਾਹ ਦੇਖਣ ਯੋਗ ਸੀ।

ਇਹ ਫੈਸਟੀਵਲ ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਤੇ ਪੱਛਮੀ ਕਮਾਂਡ ਹੈੱਡਕੁਆਰਟਰ ਵੱਲੋਂ ਕਰਵਾਇਆ ਗਿਆ ਸੀ। ਕਰਨਲ ਉਰਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ’ਚ ਰਾਸ਼ਟਰੀ ਸੇਵਾ ਦੀ ਭਾਵਨਾ ਨੂੰ ਜਗਾਉਂਦੇ ਹਨ ਤੇ ਉਨ੍ਹਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੇ ਹਨ। ਤਿੰਨ ਦਿਨਾਂ ਦੇ ਇਸ ਸਮਾਗਮ ਨੇ ਚੰਡੀਗੜ੍ਹ ਦੇ ਲੋਕਾਂ ’ਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਫ਼ੌਜੀ ਜੀਵਨ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ