Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਹੁਣ ਕੋਲਹਾਪੁਰੀ ਚੱਪਲਾਂ 'ਤੇ ਲੱਗੇਗਾ QR Code ! ਨਹੀਂ ਹੋ ਸਕੇਗਾ Fraud

27 ਜੁਲਾਈ, 2025 04:09 PM

ਕੋਲਹਾਪੁਰ : ਭਾਰਤ ਦੀ ਸਭ ਤੋਂ ਮਸ਼ਹੂਰ ਪਰੰਪਰਾਗਤ ਹਥਕਲਾ 'ਚੋਂ ਇਕ ਕੋਲਹਾਪੁਰੀ ਚੱਪਲ ਨਾ ਸਿਰਫ਼ ਘਰੇਲੂ ਫੈਸ਼ਨ ਜਗਤ 'ਚ ਸਗੋਂ ਅੰਤਰਰਾਸ਼ਟਰੀ ਬਜ਼ਾਰਾਂ 'ਚ ਵੀ ਨਵੇਂ ਸਿਰੇ ਨਾਲ ਲੋਕਪ੍ਰਿਯ ਹੋ ਰਹੀ ਹੈ। ਪਰ ਹੁਣ ਇਹ ਚੱਪਲ ਇਕ ਨਵੇਂ ਵਿਵਾਦ ਵਿਚ ਆ ਗਈ ਹੈ। ਇਟਲੀ ਦੇ ਪ੍ਰਸਿੱਧ ਲਗਜ਼ਰੀ ਫੈਸ਼ਨ ਬ੍ਰਾਂਡ ਪ੍ਰਾਡਾ (Prada) 'ਤੇ ਕੋਲਹਾਪੁਰੀ ਚੱਪਲ ਦੇ ਡਿਜ਼ਾਈਨ ਦੇ ਗਲਤ ਵਰਤੋਂ ਦਾ ਦੋਸ਼ ਲਾਇਆ ਗਿਆ ਹੈ।

ਇਹ ਚੱਪਲ ਆਪਣੀ ਜਟਿਲ ਕਲਾਕਾਰੀ, ਹੱਥ ਨਾਲ ਬਣਾਈ ਜਾਂਦੀ ਚਮੜੇ ਦੀ ਬਣਤਰ ਅਤੇ ਭੂਗੋਲਿਕ ਸੰਕੇਤਕ (GI) ਦਰਜੇ ਲਈ ਜਾਣੀ ਜਾਂਦੀ ਹੈ। ਹੁਣ ਇਸ ਚੱਪਲ ਨੂੰ QR ਕੋਡ ਨਾਲ ਸੁਰੱਖਿਆ ਅਤੇ ਪ੍ਰਮਾਣਿਕਤਾ ਦੀ ਇਕ ਨਵੀਂ ਪਰਤ ਦਿੱਤੀ ਜਾ ਰਹੀ ਹੈ, ਜਿਸ ਦਾ ਸਿਹਰਾ ਤਕਨਾਲੋਜੀ ਅਤੇ ਕਾਨੂੰਨੀ ਨਵੀਨਤਾ ਨੂੰ ਜਾਂਦਾ ਹੈ।

ਲਿਡਕੌਮ (Maharashtra Leather Industries Development Corporation) ਦੇ ਅਧਿਕਾਰੀਆਂ ਅਨੁਸਾਰ, ਇਹ ਕਦਮ ਨਕਲੀ ਚੱਪਲਾਂ ਦੀ ਵਿਕਰੀ ਰੋਕਣ, ਕਾਰੀਗਰ ਦੀ ਪਹਿਚਾਣ ਨੂੰ ਉਭਾਰਨ, ਖਰੀਦਦਾਰਾਂ ਵਿਚ ਭਰੋਸਾ ਵਧਾਉਣ ਅਤੇ ਹਥਕਲਾ ਨਾਲ ਜੁੜੇ ਕਾਰੀਗਰਾਂ ਦੀ ਮਾਰਕੀਟ ਪੋਜ਼ੀਸ਼ਨ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ।

ਪ੍ਰਾਡਾ 'ਤੇ ਦੋਸ਼ ਅਤੇ ਕਾਰੀਗਰਾਂ ਦਾ ਵਿਰੋਧ

ਹਾਲ ਹੀ 'ਚ ਪ੍ਰਾਡਾ ਦੇ ਨਵੇਂ ਕਲੈਕਸ਼ਨ 'ਚ ਕੋਲਹਾਪੁਰੀ ਚੱਪਲ ਵਰਗੇ ਡਿਜ਼ਾਈਨ ਦੇ ਫੁੱਟਵੇਅਰ ਨੂੰ ਸ਼ਾਮਲ ਕੀਤਾ ਗਿਆ, ਜਿਸ ਕਾਰਨ ਭਾਰਤੀ ਕਾਰੀਗਰਾਂ ਨੇ GI ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਉਂਦੇ ਹੋਏ ਵਿਰੋਧ ਕੀਤਾ। ਪ੍ਰਾਡਾ ਨੇ ਮੰਨਿਆ ਕਿ ਉਨ੍ਹਾਂ ਦੇ ਪੁਰਸ਼ਾਂ ਦੇ 2026ਦੇ ਫੈਸ਼ਨ ਸ਼ੋਅ 'ਚ ਦਿਖਾਈ ਗਈ ਚੱਪਲ ਭਾਰਤੀ ਪਰੰਪਰਾਗਤ ਹਥਕਲਾ ਤੋਂ ਪ੍ਰੇਰਿਤ ਸੀ। ਹਾਲਾਂਕਿ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਡਿਜ਼ਾਈਨ ਅਜੇ ਤੱਕ ਉਤਪਾਦਨ ਦੇ ਮੰਚ 'ਤੇ ਨਹੀਂ ਪਹੁੰਚੇ। ਇਸ ਮਾਮਲੇ ਤੋਂ ਬਾਅਦ, ਪ੍ਰਾਡਾ ਦੀ ਇਕ ਟੀਮ ਨੇ ਕੋਲਹਾਪੁਰ ਦਾ ਦੌਰਾ ਕੀਤਾ ਅਤੇ ਸਥਾਨਕ ਕਾਰੀਗਰਾਂ ਅਤੇ ਉਤਪਾਦਨ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਪਰੰਪਰਾਗਤ ਕਲਾ ਦੀ ਵਿਰਾਸਤ

12ਵੀਂ ਸਦੀ ਤੋਂ ਚੱਲੀ ਆ ਰਹੀ ਕੋਲਹਾਪੁਰੀ ਚੱਪਲ ਮੁੱਖ ਤੌਰ 'ਤੇ ਕੋਲਹਾਪੁਰ, ਸਾਂਗਲੀ ਅਤੇ ਸੋਲਾਪੁਰ ਜ਼ਿਲ੍ਹਿਆਂ 'ਚ ਬਣਾਈ ਜਾਂਦੀ ਹੈ। ਇਹ ਚੱਪਲਾਂ ਕੁਦਰਤੀ ਢੰਗ ਨਾਲ ਟੈਨ ਕੀਤੇ ਚਮੜੇ ਅਤੇ ਹੱਥ ਨਾਲ ਬੁਣੀਆਂ ਹੋਈਆਂ ਪੱਟੀਆਂ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ। 20ਵੀਂ ਸਦੀ ਦੀ ਸ਼ੁਰੂਆਤ 'ਚ ਛਤਰਪਤੀ ਸ਼ਾਹੂ ਮਹਾਰਾਜ ਨੇ ਇਸ ਹਥਕਲਾ ਨੂੰ ਉਤਸ਼ਾਹ ਦੇ ਕੇ ਆਤਮਨਿਰਭਰਤਾ ਅਤੇ ਦੇਸ਼ੀ ਮਾਣ ਦਾ ਪ੍ਰਤੀਕ ਬਣਾਇਆ।

QR ਕੋਡ ਨਾਲ ਨਵੀਂ ਸ਼ੁਰੂਆਤ

2019 'ਚ ਮਹਾਰਾਸ਼ਟਰ ਅਤੇ ਕਰਨਾਟਕ ਸਰਕਾਰਾਂ ਨੇ ਮਿਲ ਕੇ GI ਦਰਜਾ ਹਾਸਲ ਕੀਤਾ। ਹੁਣ ਹਰ ਜੋੜੇ ਚੱਪਲ ਨਾਲ ਇਕ QR ਕੋਡ ਜੁੜਿਆ ਹੋਇਆ ਹੋਵੇਗਾ, ਜਿਸ ਨੂੰ ਸਕੈਨ ਕਰਕੇ ਖਰੀਦਦਾਰ ਕਾਰੀਗਰ ਜਾਂ ਉਤਪਾਦਨ ਇਕਾਈ ਦਾ ਨਾਮ, ਸਥਾਨ, ਵਰਤੀ ਗਈ ਹਥਕਲਾ, ਕੱਚਾ ਮਾਲ, GI ਸਨਮਾਨ ਦੀ ਮਿਆਦ ਵਰਗੀਆਂ ਜਾਣਕਾਰੀਆਂ ਹਾਸਲ ਕਰ ਸਕਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ