Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਹੁਣ ਚੌਲਾਂ ਦੇ ਬਾਜ਼ਾਰ ’ਤੇ ਸੰਕਟ! ਸਪਲਾਈ ਠੱਪ, ਮਾਰਚ ’ਚ ਸਭ ਤੋਂ ਵੱਡੀ ਗਿਰਾਵਟ

26 ਅਪ੍ਰੈਲ, 2026 05:22 PM

ਨਵੀਂ ਦਿੱਲੀ : ਯੂ. ਐੱਸ. ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਕਾਰਨ ਪੂਰੀ ਦੁਨੀਆ ਦੇ ਬਾਜ਼ਾਰਾਂ ਦਾ ਹਾਲ ਬੇਹਾਲ ਹੈ। ਪੈਟਰੋਲ-ਡੀਜ਼ਲ ਅਤੇ ਕਰੂਡ ਆਇਲ ਦੀ ਕਮੀ ਅਤੇ ਕੀਮਤਾਂ ’ਚ ਵਾਧੇ ਨਾਲ ਜਨਤਾ ਪ੍ਰੇਸ਼ਾਨ ਹੈ ਤੇ ਉੱਥੇ ਹੀ ਹੁਣ ਚੌਲਾਂ ਦੀ ਬਰਾਮਦ ਵੀ ਪ੍ਰਭਾਵਿਤ ਹੋ ਰਹੀ ਹੈ। ਵਣਜ ਮੰਤਰਾਲਾ ਮੁਤਾਬਕ ਮੱਧ-ਪੂਰਬੀ ਦੇਸ਼ਾਂ ਸਮੇਤ ਕਈ ਰਸਤਿਆਂ ’ਤੇ ਸ਼ਿਪਮੈਂਟ ’ਚ ਕਮੀ ਦੇਖਣ ਨੂੰ ਮਿਲੀ ਹੈ, ਜਿਸ ਦੀ ਵਜ੍ਹਾ ਨਾਲ ਬਰਾਮਦ ’ਚ ਤੇਜ਼ੀ ਨਾਲ ਗਿਰਾਵਟ ਆਈ ਹੈ।

ਭਾਰਤ ਗਲੋਬਲ ਪੱਧਰ ’ਤੇ ਚੌਲਾਂ ਦਾ ਵੱਡਾ ਉਤਪਾਦਕ ਹੈ ਪਰ ਮੌਜੂਦਾ ਹਾਲਾਤਾਂ ਨੂੰ ਵੇਖ ਕੇ ਇਹ ਬਾਜ਼ਾਰ ਠੱਪ ਜਿਹਾ ਨਜ਼ਰ ਆ ਰਿਹਾ ਹੈ। ਹਾਲ ਹੀ ’ਚ ਆਈ ਵਣਜ ਮੰਤਰਾਲਾ ਦੀ ਰਿਪੋਰਟ ਮੁਤਾਬਕ ਚੌਲਾਂ ਦੀ ਬਰਾਮਦ ਮਾਲੀ ਸਾਲ 2025-26 ’ਚ 7.5 ਫੀਸਦੀ ਘਟ ਕੇ 11.53 ਅਰਬ ਡਾਲਰ ਹੀ ਬਚੀ ਹੈ। ਉੱਥੇ ਹੀ, ਜੇ ਗੱਲ ਕਰੀਏ ਮਾਰਚ ਦੀ, ਤਾਂ ਇਸ ਮਹੀਨੇ ’ਚ 15.36 ਫੀਸਦੀ ਦੀ ਗਿਰਾਵਟ ਨਾਲ ਬਰਾਮਦ 99.75 ਕਰੋੜ ਡਾਲਰ ’ਤੇ ਪਹੁੰਚ ਗਈ ਹੈ।

ਇਨ੍ਹਾਂ ਦੇਸ਼ਾਂ ਦੀ ਸ਼ਿਪਮੈਂਟ ਹੋ ਰਹੀ ਹੈ ਪ੍ਰਭਾਵਿਤ
ਈਰਾਨ ਸਭ ਤੋਂ ਵੱਧ ਮਾਤਰਾ ’ਚ ਭਾਰਤ ਤੋਂ ਬਾਸਮਤੀ ਚੌਲ ਖਰੀਦਦਾ ਹੈ ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਆਰਡਰ ਦਾ ਫਲੋਅ, ਪੇਮੈਂਟ ਫਲੋਅ ਅਤੇ ਸ਼ਿਪਮੈਂਟ ਸ਼ੈਡਿਊਲ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਉੱਥੇ ਹੀ ਈਰਾਨ, ਯੂ. ਏ. ਈ., ਸਾਊਦੀ ਅਰਬ ਅਤੇ ਓਮਾਨ ਸਮੇਤ ਮੱਧ -ਪੂਰਬ ਖੇਤਰ ਦੇ ਦੇਸ਼ਾਂ ਨੂੰ ਹੋਣ ਵਾਲੀ ਸ਼ਿਪਮੈਂਟ ਵੀ ਇਸ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ।

ਰਿਪੋਰਟਾਂ ’ਚ ਇਹ ਵੀ ਦੱਸਿਆ ਗਿਆ ਹੈ ਕਿ ਚੌਲ ਦਰਾਮਦ ਕਰਨ ਵਾਲੇ ਦੇਸ਼ਾਂ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਭੁਗਤਾਨ ਕਰਨ ’ਚ ਵੀ ਅਸਮਰੱਥਾ ਪ੍ਰਗਟਾਈ ਹੈ, ਜਿਸ ਨਾਲ ਬਰਾਮਦਕਾਰਾਂ ਵਿਚਾਲੇ ਤਣਾਅ ਦਾ ਮਾਹੌਲ ਹੈ।

ਦੱਸ ਦੇਈਏ ਕਿ ਮਾਲੀ ਸਾਲ 2024-25 ’ਚ ਭਾਰਤ ਨੇ 12.5 ਅਰਬ ਅਮਰੀਕੀ ਡਾਲਰ ਦੀ ਕੀਮਤ ਦਾ 20.1 ਮਿਲੀਅਨ ਟਨ ਚੌਲ ਬਰਾਮਦ ਕੀਤਾ, ਜੋ 172 ਤੋਂ ਜ਼ਿਆਦਾ ਦੇਸ਼ਾਂ ਤੱਕ ਪਹੁੰਚਿਆ। ਭਾਰਤ ਚੌਲ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਬਰਾਮਦਕਾਰ ਮੰਨਿਆ ਜਾਂਦਾ ਹੈ। ਇਸ ਨੇ 2024-25 ’ਚ ਲੱਗਭਗ 47 ਮਿਲੀਅਨ ਹੈਕਟੇਅਰ ਜ਼ਮੀਨ ਤੋਂ ਲੱਗਭਗ 150 ਮਿਲੀਅਨ ਟਨ ਚੌਲਾਂ ਦਾ ਉਤਪਾਦਨ ਕੀਤਾ, ਜੋ ਗਲੋਬਲ ਉਤਪਾਦਨ ਦਾ ਲੱਗਭਗ 28 ਫੀਸਦੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ