Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਹੁਣ 'ਜਨ ਗਣ ਮਨ' ਤੋਂ ਪਹਿਲਾਂ ਵਜਾਇਆ ਜਾਵੇਗਾ 'ਵੰਦੇ ਮਾਤਰਮ' ! ਕੇਂਦਰ ਵੱਲੋਂ ਸਖ਼ਤ ਹਦਾਇਤਾਂ ਜਾਰੀ

11 ਫ਼ਰਵਰੀ, 2026 06:56 PM

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਨੂੰ ਲੈ ਕੇ ਨਵੇਂ ਅਤੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਦੇ ਤਾਜ਼ਾ ਹੁਕਮਾਂ ਅਨੁਸਾਰ, ਹੁਣ ਸਰਕਾਰੀ ਪ੍ਰੋਗਰਾਮਾਂ ਅਤੇ ਸਕੂਲਾਂ ਦੇ ਸਮਾਗਮਾਂ 'ਚ 'ਵੰਦੇ ਮਾਤਰਮ' ਵਜਾਇਆ ਜਾਵੇਗਾ ਅਤੇ ਇਸ ਦੌਰਾਨ ਹਰ ਵਿਅਕਤੀ ਦਾ ਸਨਮਾਨ 'ਚ ਖੜ੍ਹੇ ਹੋਣਾ ਲਾਜ਼ਮੀ ਹੋਵੇਗਾ।

ਰਾਸ਼ਟਰੀ ਗਾਨ ਤੋਂ ਪਹਿਲਾਂ ਮਿਲੇਗਾ ਸਨਮਾਨ 

ਨਵੇਂ ਨਿਯਮਾਂ ਮੁਤਾਬਕ ਜੇਕਰ ਰਾਸ਼ਟਰੀ ਗੀਤ (ਵੰਦੇ ਮਾਤਰਮ) ਅਤੇ ਰਾਸ਼ਟਰੀ ਗਾਨ (ਜਨ ਗਣ ਮਨ) ਇਕੋ ਸਮੇਂ ਵਜਾਏ ਜਾਂਦੇ ਹਨ, ਤਾਂ 'ਵੰਦੇ ਮਾਤਰਮ' ਪਹਿਲਾਂ ਵਜਾਇਆ ਜਾਵੇਗਾ। ਇਸ ਦੌਰਾਨ ਗਾਉਣ ਜਾਂ ਸੁਣਨ ਵਾਲਿਆਂ ਨੂੰ ਸਾਵਧਾਨ ਦੀ ਮੁਦਰਾ 'ਚ ਖੜ੍ਹੇ ਹੋਣਾ ਪਵੇਗਾ ਤਾਂ ਜੋ ਰਾਸ਼ਟਰੀ ਭਾਵਨਾ ਦਾ ਸਪੱਸ਼ਟ ਸੰਦੇਸ਼ ਦਿੱਤਾ ਜਾ ਸਕੇ।

3 ਮਿੰਟ 10 ਸਕਿੰਟ ਦਾ ਹੋਵੇਗਾ ਪੂਰਾ ਗੀਤ 

ਹੁਣ ਤੱਕ 'ਵੰਦੇ ਮਾਤਰਮ' ਦੇ ਸਿਰਫ਼ ਪਹਿਲੇ 2 ਪੈਰੇ ਹੀ ਗਾਏ ਜਾਂਦੇ ਸਨ, ਪਰ ਹੁਣ 6 ਪੈਰਿਆਂ ਵਾਲਾ ਪੂਰਾ ਸੰਸਕਰਣ ਵਜਾਇਆ ਜਾਵੇਗਾ, ਜਿਸ ਦੀ ਮਿਆਦ 3 ਮਿੰਟ 10 ਸਕਿੰਟ ਹੋਵੇਗੀ। ਇਸ ਪੂਰੇ ਗੀਤ 'ਚ ਦੁਰਗਾ ਸਮੇਤ ਤਿੰਨ ਹਿੰਦੂ ਦੇਵੀਆਂ ਦਾ ਜ਼ਿਕਰ ਆਉਂਦਾ ਹੈ।

ਇਨ੍ਹਾਂ ਮੌਕਿਆਂ 'ਤੇ ਹੋਵੇਗਾ ਲਾਜ਼ਮੀ

  • ਤਿਰੰਗਾ ਲਹਿਰਾਉਣ ਦੇ ਸਮੇਂ।
  • ਰਾਸ਼ਟਰਪਤੀ ਅਤੇ ਰਾਜਪਾਲਾਂ ਦੇ ਆਗਮਨ ਅਤੇ ਉਨ੍ਹਾਂ ਦੇ ਭਾਸ਼ਣਾਂ ਤੋਂ ਪਹਿਲਾਂ ਅਤੇ ਬਾਅਦ 'ਚ।
  • ਪਦਮ ਪੁਰਸਕਾਰਾਂ ਵਰਗੇ ਸਿਵਲੀਅਨ ਸਨਮਾਨ ਸਮਾਰੋਹਾਂ 'ਚ।
  • ਸਰਕਾਰੀ ਸਕੂਲਾਂ ਅਤੇ ਅਧਿਕਾਰਤ ਸਮਾਗਮਾਂ 'ਚ।

ਸਿਨੇਮਾ ਹਾਲਾਂ ਨੂੰ ਮਿਲੀ ਛੋਟ 

ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਵੇਂ ਨਿਯਮ ਸਿਨੇਮਾ ਹਾਲਾਂ 'ਤੇ ਲਾਗੂ ਨਹੀਂ ਹੋਣਗੇ। ਫ਼ਿਲਮ ਸ਼ੁਰੂ ਹੋਣ ਤੋਂ ਪਹਿਲਾਂ 'ਵੰਦੇ ਮਾਤਰਮ' ਵਜਾਉਣਾ ਜਾਂ ਖੜ੍ਹੇ ਹੋਣਾ ਲਾਜ਼ਮੀ ਨਹੀਂ ਹੋਵੇਗਾ।

ਇਤਿਹਾਸਕ ਪਿਛੋਕੜ ਅਤੇ ਸਿਆਸੀ ਵਿਵਾਦ 

'ਵੰਦੇ ਮਾਤਰਮ' ਬੰਕਿਮ ਚੰਦਰ ਚੈਟਰਜੀ ਦੁਆਰਾ 1875 'ਚ ਲਿਖਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ 'ਚ ਇਸ ਮੁੱਦੇ 'ਤੇ ਬੋਲਦਿਆਂ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ 1937 'ਚ ਤੁਸ਼ਟੀਕਰਨ ਦੀ ਰਾਜਨੀਤੀ ਕਾਰਨ ਇਸ ਗੀਤ ਦੇ ਟੁਕੜੇ ਕੀਤੇ ਗਏ ਸਨ। ਭਾਜਪਾ ਨੇ ਦੋਸ਼ ਲਾਇਆ ਕਿ ਜਵਾਹਰ ਲਾਲ ਨਹਿਰੂ ਨੇ ਮੁਸਲਿਮ ਲੀਗ ਦੇ ਦਬਾਅ ਹੇਠ ਗੀਤ ਦੇ ਕੁਝ ਹਿੱਸੇ ਹਟਾ ਦਿੱਤੇ ਸਨ, ਜਦਕਿ ਹੁਣ ਸਰਕਾਰ ਇਸ ਨੂੰ ਪੂਰਾ ਸਨਮਾਨ ਦੇ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ