Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

''ਹੁਣ ਨਹੀਂ ਰੁਕੇਗਾ ਭਾਰਤ..!'', ਅਮਰੀਕਾ ਬਾਰੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੇ'ਤਾ ਵੱਡਾ ਬਿਆਨ

08 ਮਾਰਚ, 2026 08:28 PM

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਦੇ ਉਭਾਰ ਨੂੰ ਰੋਕਿਆ ਨਹੀਂ ਜਾ ਸਕਦਾ ਤੇ ਦੇਸ਼ ਆਪਣੀ ਤਾਕਤ ਦੇ ਦਮ ’ਤੇ ਆਪਣਾ ਵਿਕਾਸ ਨਿਰਧਾਰਤ ਕਰੇਗਾ। ਜੈਸ਼ੰਕਰ ਦੀਆਂ ਟਿੱਪਣੀਆਂ ਰਾਏਸੀਨਾ ਡਾਇਲਾਗ ’ਚ ਅਮਰੀਕੀ ਉਪ ਵਿਦੇਸ਼ ਮੰਤਰੀ ਕ੍ਰਿਸਟੋਫਰ ਲੈਂਡੌ ਦੇ ਉਸ ਬਿਆਨ ਤੋਂ 2 ਦਿਨ ਬਾਅਦ ਆਈਆਂ ਜਿਸ ’ਚ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਭਾਰਤ ਨੂੰ ਉਹੀ ਆਰਥਿਕ ਲਾਭ ਦੇਣ ਦੀ ਗਲਤੀ ਨਹੀਂ ਦੁਹਰਾਏਗਾ ਜੋ ਉਸ ਨੇ ਚੀਨ ਨੂੰ ਦਿੱਤੇ ਸਨ। ਉਸ ਕਾਰਨ ਬੀਜਿੰਗ ਇਕ ਵੱਡਾ ਵਿਰੋਧੀ ਬਣ ਗਿਆ ਸੀ। ਜੈਸ਼ੰਕਰ ਨੇ ਇਕ ਗੱਲਬਾਤ ਸੈਸ਼ਨ ਦੌਰਾਨ ਕਿਹਾ ਕਿ ਜਦੋਂ ਅਸੀਂ ਦੇਸ਼ਾਂ ਦੇ ਉਭਾਰ ਬਾਰੇ ਗੱਲ ਕਰਦੇ ਹਾਂ ਤਾਂ ਉਭਾਰ ਸਬੰਧਤ ਦੇਸ਼ ਖੁਦ ਨਿਰਧਾਰਤ ਕਰਦੇ ਹਨ। ਭਾਰਤ ਵੀ ਆਪਣਾ ਉਭਾਰ ਖੁਦ ਨਿਰਧਾਰਤ ਕਰੇਗਾ। ਕਿਸੇ ਵੀ ਦੇਸ਼ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਹ ਸਾਡੀਆਂ ਤਾਕਤਾਂ ਰਾਹੀਂ ਨਿਰਧਾਰਤ ਕੀਤਾ ਜਾਵੇਗਾ, ਦੂਜਿਆਂ ਦੀਆਂ ਗਲਤੀਆਂ ਰਾਹੀਂ ਨਹੀਂ।

ਜੈਸ਼ੰਕਰ ਨੇ ਹਿੰਦ ਮਹਾਸਾਗਰ ’ਚ ਭਾਰਤ ਦੀ ਕੇਂਦਰੀ ਭੂਮਿਕਾ ’ਤੇ ਵੀ ਚਾਨਣਾ ਪਾਇਆ ਤੇ ਕਿਹਾ ਕਿ ਸਾਡੇ ਨਾਲ ਕੰਮ ਕਰਨ ਵਾਲਿਆਂ ਨੂੰ ਸਪੱਸ਼ਟ ਤੌਰ ’ਤੇ ਵਧੇਰੇ ਫਾਇਦਾ ਹੋਵੇਗਾ। ਮੈਂ ਇਹ ਨਹੀਂ ਕਹਿ ਰਿਹਾ ਕਿ ਭਾਰਤ ਦੇ ਵਿਕਾਸ ਲਈ ਕੋਈ ਚੁਣੌਤੀਆਂ ਨਹੀਂ ਹਨ; ਚੁਣੌਤੀਆਂ ਹਨ ਪਰ ਭਾਰਤ ਦੇ ਵਿਕਾਸ ਦੀ ਦਿਸ਼ਾ ਬਹੁਤ ਸਪੱਸ਼ਟ ਹੈ। ਇਕ ਤਰ੍ਹਾਂ ਨਾਲ ਇਹ ਰੁਕਣ ਵਾਲੀ ਨਹੀਂ ਹੈ। ਇਸ ਦਰਮਿਆਨ ਜੈਸ਼ੰਕਰ ਨੇ ਇਕ ਈਰਾਨੀ ਸਮੁੰਦਰੀ ਫੌਜ ਦੇ ਜਹਾਜ਼ ਨੂੰ ਭਾਰਤ ਵਿਚ ਸ਼ਰਨ ਦੇਣ ਦੇ ਫ਼ੈਸਲੇ ਨੂੰ ‘ਇਨਸਾਨੀਅਤ ਦੀ ਦ੍ਰਿਸ਼ਟੀ ਤੋਂ ਸਹੀ’ ਦੱਸਿਆ। ਜੈਸ਼ੰਕਰ ਨੇ ਇਸ ਜਹਾਜ਼ ਦਾ ਨਾਂ ਨਹੀਂ ਲਿਆ ਹਾਲਾਂਕਿ ਇਸ ਦਾ ਨਾਂ ‘ਆਈ. ਆਰ. ਆਈ. ਐੱਸ. ਲਾਵਨ’ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਅਮਰੀਕਾ ਨੇ ‘ਡੇਨਾ’ ਨਾਂ ਦੇ ਇਕ ਹੋਰ ਈਰਾਨੀ ਜਹਾਜ਼ ਨੂੰ ਹਿੰਦ ਮਹਾਸਾਗਰ ’ਚ ਹਮਲਾ ਕਰ ਕੇ ਡੋਬ ਦਿੱਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ