Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਹੁਸ਼ਿਆਰਪੁਰ ਦੀ ਤਨਵੀ ਸ਼ਰਮਾ ਬਣੀ ਵਿਸ਼ਵ ਦੀ ਨੰਬਰ-1 ਜੂਨੀਅਰ ਸ਼ਟਲਰ, CM ਮਾਨ ਨੇ ਦਿੱਤੀਆਂ ਵਧਾਈਆਂ

02 ਜੁਲਾਈ, 2025 05:17 PM

ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਰਹਿਣ ਵਾਲੀ ਤਨਵੀ ਸ਼ਰਮਾ ਨੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਤਨਵੀ ਸ਼ਰਮਾ ਬੈਡਮਿੰਟਨ 'ਚ ਜੂਨੀਅਰ ਵਿਸ਼ਵ ਨੰਬਰ 1 ਬਣ ਗਈ ਹੈ। ਉਸ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਅੰਤਰਰਾਸ਼ਟਰੀ ਬੈਡਮਿੰਟਨ ਸਰਕਟ ਵਿੱਚ ਹਲਚਲ ਮਚਾ ਦਿੱਤੀ। 16 ਸਾਲਾ ਤਨਵੀ ਸ਼ਰਮਾ ਬੀ. ਡਬਲਿਊ. ਐੱਫ਼. ਸੁਪਰ 300 ਯੂ. ਐੱਸ. ਓਪਨ 2025 ਵਿੱਚ ਮਹਿਲਾ ਸਿੰਗਲ ਵਰਗ ਵਿੱਚ ਉਪ ਜੇਤੂ ਰਹੀ ਹੈ।

ਤਨਵੀ ਦਾ ਯੂ. ਐੱਸ. ਓਪਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਉਸ ਦੇ ਉਭਰਦੇ ਕਰੀਅਰ ਵਿੱਚ ਇਕ ਮਹੱਤਵਪੂਰਨ ਮੀਲ ਪੱਥਰ ਹੈ ਕਿਉਂਕਿ ਦੁਨੀਆ ਵਿੱਚ 66ਵੇਂ ਸਥਾਨ 'ਤੇ ਰਹਿਣ ਵਾਲੀ ਨੌਜਵਾਨ ਭਾਰਤੀ ਸ਼ਟਲਰ ਜੂਨੀਅਰ ਵਿਸ਼ਵ ਨੰਬਰ 1 ਖਿਡਾਰਣ ਬਣ ਗਈ ਹੈ ਅਤੇ ਵਿਸ਼ਵ ਬੈਡਮਿੰਟਨ ਰੈਂਕਿੰਗ ਵਿੱਚ ਚੋਟੀ ਦੇ 50 ਵਿੱਚ ਦਾਖ਼ਲ ਹੋ ਗਈ ਹੈ। ਉਥੇ ਹੀ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਵੀ ਸ਼ਰਮਾ ਨੂੰ ਵਧਾਈਆਂ ਦਿੱਤੀਆਂ ਹੈ। ਉਨ੍ਹਾਂ ਟਵੀਟ ਕਰਦੇ ਲਿਖਿਆ ਕਿ ਪੰਜਾਬ ਲਈ ਇਤਿਹਾਸਕ ਤੇ ਮਾਣ ਵਾਲੇ ਪਲ਼। ਹੁਸ਼ਿਆਰਪੁਰ ਦੀ ਤਨਵੀ ਸ਼ਰਮਾ ਨੇ 16 ਸਾਲ ਦੀ ਉਮਰ ‘ਚ ਵਿਸ਼ਵ ਪੱਧਰ ‘ਤੇ ਪੰਜਾਬ ਸਮੇਤ ਦੇਸ਼ ਦਾ ਨਾਮ ਹੋਰ ਉੱਚਾ ਕੀਤਾ ਹੈ। ਤਨਵੀ ਨੇ ਬੈਡਮਿੰਟਨ ਦੇ Junior Women’s Singles ਦੇ ਫਾਈਨਲ ‘ਚ ਅਮਰੀਕਾ ਦੀ ਖਿਡਾਰਣ ਨੂੰ ਹਰਾ ਕੇ ਨੰਬਰ 1 ਦਾ ਖਿਤਾਬ ਆਪਣੇ ਨਾਮ ਕੀਤਾ। ਸ਼ਾਨਦਾਰ ਪ੍ਰਾਪਤੀ ਲਈ ਤਨਵੀ ਦੇ ਨਾਲ-ਨਾਲ ਕੋਚ ਅਤੇ ਮਾਪਿਆਂ ਨੂੰ ਵੀ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਕਰੇ ਤੁਹਾਡੀ ਕਾਮਯਾਬੀ ਦਾ ਸਫ਼ਰ ਹੋਰ ਵੀ ਲੰਬਾ ਹੋਵੇ ਅਤੇ ਪੰਜਾਬ ਦਾ ਨਾਮ ਇਸੇ ਤਰ੍ਹਾਂ ਦੁਨੀਆ ਪੱਧਰ ‘ਤੇ ਚਮਕਾਉਂਦੇ ਰਹੋ।

ਦੱਸਣਯੋਗ ਹੈ ਕਿ ਤਨਵੀ ਨੇ ਬੀ. ਡਬਲਿਊ. ਐੱਫ਼. ਸੁਪਰ 300 ਵਿੱਚ ਆਪਣੀ ਨਿਡਰ ਮੁਹਿੰਮ ਨਾਲ ਵਿਸ਼ਵ ਬੈਡਮਿੰਟਨ ਭਾਈਚਾਰੇ ਨੂੰ ਹੈਰਾਨ ਕਰ ਦਿੱਤਾ ਸੀ। ਵਿਸ਼ਵ ਨੰਬਰ 23 ਖਿਡਾਰਣ ਸਮੇਤ ਕਈ ਉੱਚ ਦਰਜੇ ਦੇ ਵਿਰੋਧੀਆਂ ਨੂੰ ਹਰਾ ਕੇ ਫ਼ਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਤਨਵੀ ਦੀ ਸਫ਼ਲਤਾ ਤੋਂ ਖੁਸ਼ ਹੋ ਕੇ ਉਸ ਦੀ ਮਾਂ ਅਤੇ ਕੋਚ ਮੀਨਾ ਸ਼ਰਮਾ ਨੇ ਕਿਹਾ ਕਿ ਇਹ ਸਭ ਤੋਂ ਖ਼ੁਸ਼ਹਾਲ ਪਲਾਂ ਵਿੱਚੋਂ ਇੱਕ ਹੈ ਅਤੇ ਉਨ੍ਹਾਂ ਨੂੰ ਆਪਣੀ ਖ਼ੁਸ਼ੀ ਪ੍ਰਗਟ ਕਰਨ ਲਈ ਸ਼ਬਦ ਨਹੀਂ ਮਿਲ ਰਹੇ ਹਨ। ਕੈਲੀਫ਼ੋਰਨੀਆ ਵਿੱਚ ਹੋਏ ਚੈਂਪੀਅਨਸ਼ਿਪ ਮੈਚ ਵਿੱਚ, ਤਨਵੀ ਟੂਰਨਾਮੈਂਟ ਦੀ ਚੋਟੀ ਦੀ ਦਰਜਾ ਪ੍ਰਾਪਤ ਅਤੇ ਸੰਯੁਕਤ ਰਾਜ ਅਮਰੀਕਾ ਦੀ ਓਲੰਪੀਅਨ ਬੀਵੇਨ ਝਾਂਗ ਤੋਂ ਤਿੰਨ ਗੇਮਾਂ ਦਾ ਸਖ਼ਤ ਮੁਕਾਬਲਾ ਹਾਰ ਗਈ।

ਆਪਣੀਆਂ ਸਭ ਤੋਂ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ, ਉਹ ਤੀਜੀ ਗੇਮ 10-21 ਨਾਲ ਹਾਰ ਗਈ, ਅਤੇ ਉਸ ਨੂੰ ਚਾਂਦੀ ਦੇ ਤਮਗ਼ੇ ਨਾਲ ਸਬਰ ਕਰਨਾ ਪਿਆ। ਉਸ ਨੇ ਕਿਹਾ ਕਿ ਉਹ ਫ਼ਾਈਨਲ ਦੌਰਾਨ ਕੋਰਟ 'ਤੇ ਥੋੜ੍ਹੀ ਘਬਰਾ ਗਈ ਸੀ ਅਤੇ ਕਈ ਗ਼ਲਤੀਆਂ ਕੀਤੀਆਂ, ਜਿਸ ਕਾਰਨ ਉਸ ਨੂੰ ਫ਼ਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਉਹ ਆਪਣੀਆਂ ਗ਼ਲਤੀਆਂ 'ਤੇ ਕੰਮ ਕਰਨਾ ਅਤੇ ਉਨ੍ਹਾਂ ਨੂੰ ਸੁਧਾਰਨਾ ਚਾਹੁੰਦੀ ਹੈ ਅਤੇ ਅਗਲੇ ਮਹੀਨੇ ਹੋਣ ਵਾਲੀ ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਣ ਦਾ ਟੀਚਾ ਰੱਖਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ