Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

26 ਜੁਲਾਈ, 2026 05:59 PM

ਤਹਿਰਾਨ : ਹੂਤੀ ਬਾਗੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸ਼ਨੀਵਾਰ ਨੂੰ ਸਾਊਦੀ ਅਰਬ ਦੇ ਜਜ਼ਾਨ ਸਥਿਤ ਸਾਊਦੀ ਅਰਾਮਕੋ ਰਿਫਾਈਨਰੀ ’ਤੇ 3 ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਜਜ਼ਾਨ ਰਿਫਾਈਨਰੀ ਨੂੰ ਸਾਊਦੀ ਅਰਬ ਦੀ ਪੰਜਵੀਂ ਸਭ ਤੋਂ ਵੱਡੀ ਤੇਲ ਰਿਫਾਈਨਰੀ ਮੰਨਿਆ ਜਾਂਦਾ ਹੈ। ਇਸ ਦੀ ਸਮਰੱਥਾ ਰੋਜ਼ਾਨਾ ਲੱਗਭਗ 4 ਲੱਖ ਬੈਰਲ ਕੱਚੇ ਤੇਲ ਨੂੰ ਪ੍ਰੋਸੈੱਸ ਕਰਨ ਦੀ ਹੈ। ਇਹ ਲਾਲ ਸਾਗਰ ਦੇ ਕੰਢੇ ਸਥਿਤ ਹੋਣ ਕਾਰਨ ਸਾਊਦੀ ਅਰਬ ਦੇ ਊਰਜਾ ਅਤੇ ਤੇਲ ਐਕਸਪੋਰਟ ਨੈੱਟਵਰਕ ਦਾ ਅਹਿਮ ਹਿੱਸਾ ਹੈ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਸਾਊਦੀ ਅਰਬ ਨੇ ਹਾਲ ਹੀ ’ਚ ਯਮਨ ਵਿਚ ਹੂਤੀ ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ ਸਨ।

ਇਸ ਦੇ ਜਵਾਬ ਵਿਚ ਹੂਤੀਆਂ ਨੇ ਸਾਊਦੀ ਦੇ ਐਨਰਜੀ ਇਨਫ੍ਰਾਸਟਰੱਕਚਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਹੈ। ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਰਿਫਾਈਨਰੀ ਤੋਂ ਅੱਗ ਅਤੇ ਧੂੰਏਂ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ। ਹਾਲਾਂਕਿ, ਅਜੇ ਤੱਕ ਸਾਊਦੀ ਸਰਕਾਰ ਜਾਂ ਅਰਾਮਕੋ ਨੇ ਰਿਫਾਈਨਰੀ ’ਤੇ ਸਿੱਧੀ ਮਿਜ਼ਾਈਲ ਲੱਗਣ ਜਾਂ ਕਿਸੇ ਵੱਡੇ ਨੁਕਸਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

ਤਹਿਰਾਨ ’ਚ ਬੱਚਿਆਂ ਨੂੰ ਦਿੱਤੀ ਜਾ ਰਹੀ ਹਥਿਆਰ ਚਲਾਉਣ ਦੀ ਟ੍ਰੇਨਿੰਗ
ਈਰਾਨ ਦੇ ਸਰਕਾਰੀ ਮੀਡੀਆ ਅਦਾਰਿਆਂ ਨੇ ਸ਼ਨੀਵਾਰ ਨੂੰ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ, ਜਿਨ੍ਹਾਂ ’ਚ ਤਹਿਰਾਨ ਦੇ ਆਜ਼ਾਦੀ ਸਕੁਏਅਰ ਵਿਚ ਆਯੋਜਿਤ ਇਕ ਰਾਤ ਦੇ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਹਥਿਆਰ ਚਲਾਉਣ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੋਈ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਅਜਿਹੇ ਸਮੇਂ ਸਾਹਮਣੇ ਆਈਆਂ ਹਨ, ਜਦੋਂ ਕੁਝ ਮਹੀਨੇ ਪਹਿਲਾਂ ਆਈ. ਆਰ. ਜੀ. ਸੀ. ਦੇ ਇਕ ਅਧਿਕਾਰੀ ਨੇ ਕਿਹਾ ਸੀ ਕਿ ਜੰਗ ਨਾਲ ਜੁੜੀਆਂ ਸਹਾਇਤਾ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੀ ਘੱਟੋ-ਘੱਟ ਉਮਰ 12 ਸਾਲ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ 12 ਅਤੇ 13 ਸਾਲ ਦੇ ਬੱਚੇ ਜੇ ਖੁਦ ਚਾਹੁਣ, ਤਾਂ ਉਨ੍ਹਾਂ ਨੂੰ ਗਸ਼ਤ ਕਰਨ, ਚੈੱਕਪੋਸਟ ’ਤੇ ਡਿਊਟੀ ਦੇਣ ਅਤੇ ਜ਼ਰੂਰੀ ਸਾਮਾਨ ਪਹੁੰਚਾਉਣ ਵਰਗੇ ਕੰਮਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਮਨੁੱਖੀ ਅਧਿਕਾਰ ਸੰਗਠਨਾਂ ਨੇ ਪਹਿਲਾਂ ਵੀ ਈਰਾਨ ਵਿਚ ਸੁਰੱਖਿਆ ਨਾਲ ਜੁੜੀਆਂ ਗਤੀਵਿਧੀਆਂ ’ਚ ਨਾਬਾਲਗਾਂ ਦੀ ਭਾਗੀਦਾਰੀ ’ਤੇ ਚਿੰਤਾ ਪ੍ਰਗਟਾਈ ਹੈ।

ਨੇਤਨਯਾਹੂ ਅਮਰੀਕਾ ਜਾਣਗੇ, ਜੰਗ ਤੋਂ ਬਾਅਦ ਪਹਿਲੀ ਵਾਰ ਟਰੰਪ ਨਾਲ ਮੁਲਾਕਾਤ ਹੋਵੇਗੀ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸੋਮਵਾਰ ਨੂੰ ਅਮਰੀਕਾ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਮੁਤਾਬਕ, ਉਹ ਮੰਗਲਵਾਰ ਨੂੰ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨਗੇ। ਇਸੇ ਦਿਨ ਉਹ ਸਵ. ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਦੇ ਅੰਤਿਮ ਸੰਸਕਾਰ ’ਚ ਵੀ ਸ਼ਾਮਲ ਹੋਣਗੇ। ਨੇਤਨਯਾਹੂ ਅਤੇ ਟਰੰਪ ਦੀ ਇਹ ਮੁਲਾਕਾਤ ਫਰਵਰੀ ਤੋਂ ਬਾਅਦ ਪਹਿਲੀ ਆਹਮੋ-ਸਾਹਮਣੇ ਦੀ ਮੀਟਿੰਗ ਹੋਵੇਗੀ। ਦੋਵਾਂ ਨੇਤਾਵਾਂ ਦੀ ਆਖਰੀ ਮੁਲਾਕਾਤ ਈਰਾਨ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਸੀ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਫਿਰ ਵਧ ਗਿਆ ਹੈ। ਇਜ਼ਰਾਈਲ ਨੂੰ ਖਦਸ਼ਾ ਹੈ ਕਿ ਤਹਿਰਾਨ ਆਪਣੇ ਹਮਲਿਆਂ ਦਾ ਦਾਇਰਾ ਵਧਾ ਕੇ ਇਜ਼ਰਾਈਲ ਨੂੰ ਵੀ ਸਿੱਧਾ ਨਿਸ਼ਾਨਾ ਬਣਾ ਸਕਦਾ ਹੈ। ਇਸੇ ਸੰਭਾਵਨਾ ਨੂੰ ਦੇਖਦੇ ਹੋਏ ਇਜ਼ਰਾਈਲ ਹਾਈ ਅਲਰਟ ’ਤੇ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ