Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'

27 ਜਨਵਰੀ, 2026 05:36 PM

ਨਵੀਂ ਦਿੱਲੀ : ਟਰੰਪ ਵੱਲੋਂ ਭਾਰਤ 'ਤੇ ਲਗਾਤਾਰ ਵਧਾਏ ਜਾ ਰਹੇ ਟੈਰਿਫ਼ ਦਬਾਅ ਵਿਚਾਲੇ ਭਾਰਤ ਤੇ ਯੂਰਪੀਅਨ ਯੂਨੀਅਨ (EU) ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਸਮਝੌਤਾ ਹੋ ਗਿਆ ਹੈ। ਇਸ ਫ਼ੈਸਲੇ ਨਾਲ ਟਰੰਪ ਨੂੰ ਕਰਾਰਾ ਝਟਕਾ ਲੱਗੇਗਾ, ਜਦਕਿ ਭਾਰਤ ਨੂੰ ਵੱਡਾ ਲਾਭ ਹੋਵੇਗਾ। ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਕੌਂਸਲ ਪ੍ਰਧਾਨ ਐਂਟੋਨੀਓ ਕੋਸਟਾ ਵਿਚਕਾਰ ਹੋਈ 16ਵੀਂ ਭਾਰਤ-ਈ.ਯੂ. ਸਿਖਰ ਵਾਰਤਾ ਵਿੱਚ ਮੁਕਤ ਵਪਾਰ ਸਮਝੌਤੇ (FTA) ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

ਇਹ ਸਮਝੌਤਾ ਦੁਨੀਆ ਦੀਆਂ ਦੋ ਪ੍ਰਮੁੱਖ ਅਰਥਵਿਵਸਥਾਵਾਂ ਨੂੰ ਜੋੜਦਾ ਹੈ, ਜੋ ਮਿਲ ਕੇ ਵਿਸ਼ਵ ਜੀ.ਡੀ.ਪੀ. (GDP) ਦਾ 25 ਫ਼ੀਸਦੀ ਅਤੇ ਵਿਸ਼ਵ ਵਪਾਰ ਦਾ ਇੱਕ ਤਿਹਾਈ ਹਿੱਸਾ ਹਨ। ਇਸ ਨਾਲ 2 ਅਰਬ ਲੋਕਾਂ ਦਾ ਇੱਕ ਵਿਸ਼ਾਲ ਮੁਕਤ ਵਪਾਰ ਖੇਤਰ ਬਣੇਗਾ। ਪੀ.ਐੱਮ. ਮੋਦੀ ਅਨੁਸਾਰ, ਇਹ ਡੀਲ ਭਾਰਤੀ ਮੈਨੂਫੈਕਚਰਿੰਗ, ਖਾਸ ਕਰਕੇ ਟੈਕਸਟਾਈਲ (ਕੱਪੜਾ), ਗਹਿਣਾ ਅਤੇ ਚਮੜਾ ਉਦਯੋਗ ਲਈ ਨਵੇਂ ਮੌਕੇ ਪੈਦਾ ਕਰੇਗੀ।

ਇਸ ਸਮਝੌਤੇ ਮਗਰੋਂ ਈ.ਯੂ. ਤੋਂ ਭਾਰਤ ਆਉਣ ਵਾਲੀਆਂ 96.6 ਫ਼ੀਸਦੀ ਵਸਤੂਆਂ 'ਤੇ ਟੈਰਿਫ ਖ਼ਤਮ ਹੋ ਜਾਵੇਗਾ ਜਾਂ ਘਟਾ ਦਿੱਤਾ ਜਾਵੇਗਾ। ਯੂਰਪੀਅਨ ਸ਼ਰਾਬ 'ਤੇ ਲੱਗਣ ਵਾਲੀ ਡਿਊਟੀ, ਜੋ ਪਹਿਲਾਂ 150 ਫ਼ੀਸਦੀ ਤੱਕ ਸੀ, ਨੂੰ ਘਟਾ ਕੇ 40 ਫ਼ੀਸਦੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤ ਨੇ ਯੂਰਪੀਅਨ ਯੂਨੀਅਨ ਦੇ ਸਾਰੇ ਕੈਮੀਕਲ ਉਤਪਾਦਾਂ 'ਤੇ ਟੈਰਿਫ਼ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਆਪਟੀਕਲ, ਮੈਡੀਕਲ ਅਤੇ ਸਰਜੀਕਲ ਉਪਕਰਨਾਂ ਦੇ ਵੀ 90 ਫ਼ੀਸਦੀ ਹਿੱਸੇ 'ਤੇ ਟੈਰਿਫ਼ ਖ਼ਤਮ ਕਰ ਦਿੱਤੇ ਗਏ ਹਨ।

ਇਸ ਤੋਂ ਬਾਅਦ ਯੂਰਪੀਅਨ ਫਲਾਂ ਦੇ ਜੂਸ, ਪ੍ਰੋਸੈਸਡ ਫੂਡ, ਜੈਤੂਨ ਦਾ ਤੇਲ, ਮਾਰਜਰੀਨ ਅਤੇ ਹੋਰ ਬਨਸਪਤੀ ਤੇਲਾਂ 'ਤੇ ਵੀ ਟੈਰਿਫ਼ ਖ਼ਤਮ ਕਰ ਦਿੱਤੇ ਗਏ ਹਨ। ਭਾਰਤ ਯੂਰਪੀਅਨ ਕਾਰਾਂ 'ਤੇ ਡਿਊਟੀ ਘਟਾ ਕੇ 40 ਫ਼ੀਸਦੀ ਕਰਨ ਲਈ ਤਿਆਰ ਹੈ, ਜੋ ਕੁਝ ਖੇਤਰਾਂ ਵਿੱਚ ਪਹਿਲਾਂ 150 ਫ਼ੀਸਦੀ ਤੱਕ ਸੀ। ਇਸ ਤੋਂ ਇਲਾਵਾ, ਯੂਰਪੀਅਨ ਮਸ਼ੀਨਰੀ ਲਈ ਵੀ ਭਾਰਤੀ ਬਾਜ਼ਾਰ ਖੋਲ੍ਹ ਦਿੱਤੇ ਗਏ ਹਨ।

ਇਸ ਸਮਝੌਤੇ ਨਾਲ ਭਾਰਤ ਦੇ ਟੈਕਸਟਾਈਲ, ਗਹਿਣੇ ਅਤੇ ਚਮੜਾ ਉਦਯੋਗ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਵੀ ਟੈਰਿਫ਼ ਰੁਕਾਵਟਾਂ ਨੂੰ ਹਟਾਇਆ ਗਿਆ ਹੈ। ਇਸ ਟੈਰਿਫ਼ ਕਟੌਤੀ ਨਾਲ ਯੂਰਪੀਅਨ ਨਿਰਯਾਤਕਾਂ ਨੂੰ ਹਰ ਸਾਲ ਲਗਭਗ 4 ਬਿਲੀਅਨ ਯੂਰੋ ਦੀ ਬਚਤ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ