Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ

15 ਜੂਨ, 2026 07:01 PM

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸੋਨਲ ਵਿਭਾਗ ਵੱਲੋਂ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਅਹਿਮ ਫੇਰਬਦਲ ਕਰਦਿਆਂ ਕਈ ਪ੍ਰਮੁੱਖ ਵਿਭਾਗਾਂ ਦੇ ਵਾਧੂ ਚਾਰਜ ਹੋਰਨਾਂ ਉੱਚ ਅਧਿਕਾਰੀਆਂ ਨੂੰ ਸੌਂਪ ਦਿੱਤੇ ਗਏ ਹਨ। ਪ੍ਰਸ਼ਾਸਨ ਦੇ ਹੋਮ ਸੈਕਟਰੀ ਅਤੇ ਆਈ. ਏ. ਐੱਸ. ਅਧਿਕਾਰੀ ਮਨਦੀਪ ਸਿੰਘ ਬਰਾੜ ਦੇ 13 ਜੂਨ 2026 ਤੋਂ 28 ਜੂਨ 2026 ਤੱਕ ਛੁੱਟੀ 'ਤੇ ਜਾਣ ਕਾਰਨ ਇਹ ਆਰਜ਼ੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਦੌਰਾਨ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ ਤਿੰਨ ਹੋਰ ਆਈ. ਏ. ਐੱਸ. ਅਧਿਕਾਰੀਆਂ ਨੂੰ ਆਪਣੀ ਮੌਜੂਦਾ ਡਿਊਟੀ ਦੇ ਨਾਲ-ਨਾਲ ਨਿਭਾਉਣੀ ਪਵੇਗੀ। ਇਸ ਸਬੰਧੀ ਯੂ. ਟੀ. ਚੰਡੀਗੜ੍ਹ ਦੇ ਚੀਫ਼ ਸੈਕਟਰੀ ਰਾਜੇਸ਼ ਪ੍ਰਸਾਦ ਵੱਲੋਂ ਅੱਜ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਮੁਤਾਬਕ ਆਈ. ਏ. ਐੱਸ. ਅਧਿਕਾਰੀ ਦਿਪਰਾਵਾ ਲਾਕੜਾ ਨੂੰ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਸੈਕਟਰੀ ਹੋਮ, ਪੁਲਸ, ਜੇਲ੍ਹਾਂ ਅਤੇ ਕੋ-ਆਰਡੀਨੇਸ਼ਨ ਦਾ ਵਾਧੂ ਚਾਰਜ ਮਿਲਿਆ ਹੈ। ਇਸ ਤੋਂ ਇਲਾਵਾ ਉਹ ਸੈਕਟਰੀ ਵਾਤਾਵਰਣ ਤੇ ਜੰਗਲਾਤ ਅਤੇ ਸੈਕਟਰੀ ਲੋਕਲ ਗਵਰਨਮੈਂਟ ਤੇ ਅਰਬਨ ਡਿਵੈਲਪਮੈਂਟ ਦੇ ਅਹੁਦਿਆਂ ਦਾ ਕਾਰਜਭਾਰ ਵੀ ਸੰਭਾਲਣਗੇ। ਇਸੇ ਤਰ੍ਹਾਂ ਦੂਜੇ ਆਈ. ਏ. ਐੱਸ. ਅਧਿਕਾਰੀ ਸਵਪਨਿਲ ਐੱਮ ਨਾਇਕ ਨੂੰ ਵੀ ਚਾਰ ਅਹਿਮ ਵਿਭਾਗਾਂ ਦੀ ਕਮਾਂਡ ਸੌਂਪੀ ਗਈ ਹੈ।

ਉਨ੍ਹਾਂ ਨੂੰ ਸੈਕਟਰੀ ਮਾਲ (ਰੈਵੇਨਿਊ), ਸੈਕਟਰੀ ਕਾਨੂੰਨ ਤੇ ਨਿਆਂ (ਲਾਅ ਐਂਡ ਜਸਟਿਸ), ਸੈਕਟਰੀ ਪ੍ਰੋਟੋਕਾਲ ਅਤੇ ਸੈਕਟਰੀ ਜਲ ਸਰੋਤ (ਵਾਟਰ ਰਿਸੋਰਸਿਜ਼) ਦਾ ਵਾਧੂ ਕੰਮਕਾਜ ਦੇਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਤੀਜੇ ਆਈ. ਏ. ਐੱਸ. ਅਧਿਕਾਰੀ ਸਈਦ ਆਬਿਦ ਰਸ਼ੀਦ ਸ਼ਾਹ ਨੂੰ ਵੀ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਸੈਕਟਰੀ ਸਿਹਤ ਅਤੇ ਮੈਡੀਕਲ ਸਿੱਖਿਆ ਤੇ ਖੋਜ (ਹੈਲਥ ਐਂਡ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਸਾਰੇ ਪ੍ਰਬੰਧ ਹੋਮ ਸੈਕਟਰੀ ਦੇ ਛੁੱਟੀ ਤੋਂ ਵਾਪਸ ਪਰਤਣ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ