Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG ਖ਼ਤਪਕਾਰਾਂ ਦੀਆਂ ਵਧੀਆਂ ਮੁਸ਼ਕਿਲਾਂ

13 ਅਪ੍ਰੈਲ, 2026 05:24 PM

ਸੰਯੁਕਤ ਰਾਜ ਅਮਰੀਕਾ ਅਤੇ ਈਰਾਨ ਵਿਚਾਲੇ ਸ਼ਾਂਤੀ ਵਾਰਤਾ ਅਸਫ਼ਲ ਹੋਣ ਤੋਂ ਬਾਅਦ ਇਕ ਵਾਰ ਫਿਰ ਘਰੇਲੂ ਅਤੇ ਕਮਰਸ਼ੀਅਲ ਗੈਸ ਸੰਕਟ ਡੂੰਘਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਅੰਤਰਰਾਸ਼ਟਰੀ ਪੱਧਰ ’ਤੇ ਵਧਦੇ ਤਣਾਅ ਦਾ ਸਿੱਧਾ ਅਸਰ ਭਾਰਤ ਸਮੇਤ ਕਈ ਦੇਸ਼ਾਂ ਵਿਚ ਊਰਜਾ ਸਪਲਾਈ 'ਤੇ ਪੈ ਸਕਦਾ ਹੈ, ਜਿਸ ਨਾਲ ਆਮ ਖ਼ਪਤਕਾਰਾਂ ਅਤੇ ਉਦਯੋਗਾਂ ਦੀ ਚਿੰਤਾ ਵਧ ਗਈ ਹੈ। ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਖਾੜੀ ਖੇਤਰ ਵਿਚ ਸੰਯੁਕਤ ਰਾਜ ਅਮਰੀਕਾ ਅਤੇ ਇਜ਼ਰਾਈਲ ਦਾ ਈਰਾਨ ਨਾਲ ਟਕਰਾਅ ਜਾਰੀ ਹੈ। ਇਸ ਤਣਾਅ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕੀ ਹੈ। ਕਮਰਸ਼ੀਅਲ ਗੈਸ ਦੀ ਉਪਲੱਬਧਤਾ ਘੱਟ ਹੋਣ ਕਾਰਨ ਬਾਜ਼ਾਰ ਵਿਚ ਇਸ ਦੀ ਕਾਲਾਬਾਜ਼ਾਰੀ ਵਧ ਗਈ ਹੈ ਅਤੇ ਉੱਚੀਆਂ ਕੀਮਤਾਂ ’ਤੇ ਸਿਲੰਡਰ ਵੇਚੇ ਜਾ ਰਹੇ ਹਨ। ਸਪਲਾਈ ਪ੍ਰਭਾਵਿਤ ਹੋਣ ਕਾਰਨ ਕਈ ਉਦਯੋਗਿਕ ਇਕਾਈਆਂ ਨੂੰ ਆਪਣੇ ਗੈਸ ਆਧਾਰਿਤ ਯੂਨਿਟਾਂ ਨੂੰ ਤੇਲ ਆਧਾਰਿਤ ਯੂਨਿਟਾਂ ਵਿਚ ਬਦਲਣਾ ਪਿਆ ਹੈ, ਜਿਸ ਨਾਲ ਉਤਪਾਦਨ ਲਾਗਤ ਵੀ ਵਧੀ ਹੈ।


ਉਦਯੋਗ ਜਗਤ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਰਾਜ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਹੋਰ ਵਧਦਾ ਹੈ ਜਾਂ ਜੰਗ ਵਰਗੀ ਸਥਿਤੀ ਬਣਦੀ ਹੈ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਅਜਿਹੇ ਹਾਲਾਤ ਵਿਚ ਕਮਰਸ਼ੀਅਲ ਗੈਸ ਦਾ ਸੰਕਟ ਹੋਰ ਵੀ ਡੂੰਘਾ ਹੋ ਸਕਦਾ ਹੈ, ਜਿਸ ਨਾਲ ਉਦਯੋਗਾਂ ਦੀ ਉਤਪਾਦਨ ਸਮਰੱਥਾ ’ਤੇ ਨਾਂਹਪੱਖੀ ਅਸਰ ਪਵੇਗਾ।


ਦੂਜੇ ਪਾਸੇ ਘਰੇਲੂ ਖ਼ਪਤਕਾਰਾਂ ਨੂੰ ਵੀ ਗੈਸ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਇਕ ਸਿਲੰਡਰ ਵਾਲੇ ਖ਼ਪਤਕਾਰਾਂ ਦੀ ਸਥਿਤੀ ਜ਼ਿਆਦਾ ਗੰਭੀਰ ਬਣੀ ਹੋਈ ਹੈ। ਗੈਸ ਖ਼ਤਮ ਹੋਣ ਤੋਂ ਬਾਅਦ ਤੁਰੰਤ ਨਵਾਂ ਸਿਲੰਡਰ ਨਹੀਂ ਮਿਲ ਪਾ ਰਿਹਾ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਵਿਚ ਪ੍ਰੇਸ਼ਾਨੀ ਉਠਾਉਣੀ ਪੈ ਰਹੀ ਹੈ। ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਖਪਤਕਾਰਾਂ ਨੂੰ ਇਕ ਨਿਸ਼ਚਿਤ ਮਿਆਦ ਤੋਂ ਬਾਅਦ ਹੀ ਗੈਸ ਬੁਕਿੰਗ ਕਰਨ ਦੀ ਇਜਾਜ਼ਤ ਹੈ, ਜਿਸ ਕਾਰਨ ਸਮੇਂ ਸਿਰ ਗੈਸ ਉਪਲੱਬਧ ਨਹੀਂ ਹੋ ਪਾਉਂਦੀ।


ਖ਼ਪਤਕਾਰਾਂ ਦਾ ਦੋਸ਼ ਹੈ ਕਿ ਆਨਲਾਈਨ ਬੁਕਿੰਗ ਦੇ ਬਾਵਜੂਦ 8 ਤੋਂ 10 ਦਿਨਾਂ ਤੱਕ ਗੈਸ ਸਿਲੰਡਰ ਦੀ ਡਿਲਿਵਰੀ ਨਹੀਂ ਹੋ ਰਹੀ। ਅਜਿਹੇ ਵਿਚ ਕਈ ਪਰਿਵਾਰਾਂ ਨੂੰ ਬਦਲਵੇਂ ਬਾਲਣ ਦਾ ਸਹਾਰਾ ਲੈਣਾ ਪੈ ਰਿਹਾ ਹੈ। ਜੇਕਰ ਖਾੜੀ ਖੇਤਰ ਵਿਚ ਤਣਾਅ ਹੋਰ ਵਧਦਾ ਹੈ ਤਾਂ ਘਰੇਲੂ ਗੈਸ ਸੰਕਟ ਹੋਰ ਵੀ ਗੰਭੀਰ ਹੋ ਸਕਦਾ ਹੈ।


ਉੱਥੇ ਹੀ ਪ੍ਰਸ਼ਾਸਨ ਗੈਸ ਕੰਪਨੀਆਂ ’ਤੇ ਕੰਟਰੋਲ ਰੱਖਣ ਵਿਚ ਵੀ ਨਾਕਾਮ ਸਾਬਤ ਹੋ ਰਿਹਾ ਹੈ। ਖ਼ਪਤਕਾਰਾਂ ਦਾ ਕਹਿਣਾ ਹੈ ਕਿ ਗੈਸ ਕੰਪਨੀਆਂ ਮਨਮਾਨੇ ਤਰੀਕੇ ਨਾਲ ਸਪਲਾਈ ਕਰ ਰਹੀਆਂ ਹਨ ਅਤੇ ਸ਼ਿਕਾਇਤਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਗੈਸ ਦੀ ਅਨਿਯਮਿਤ ਸਪਲਾਈ ਅਤੇ ਵਧਦੀ ਕਾਲਾਬਾਜ਼ਾਰੀ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ।


ਇਸ ਤੋਂ ਇਲਾਵਾ ਟਰਾਂਸਪੋਰਟ ਲਾਗਤ ਵਿਚ ਵਾਧਾ ਵੀ ਗੈਸ ਸੰਕਟ ਨੂੰ ਹੋਰ ਗੰਭੀਰ ਬਣਾ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਕਾਰਨ ਗੈਸ ਸਿਲੰਡਰਾਂ ਦੀ ਢੋਆ-ਢੁਆਈ ਮਹਿੰਗੀ ਹੋ ਗਈ ਹੈ, ਜਿਸ ਦਾ ਸਿੱਧਾ ਅਸਰ ਖ਼ਪਤਕਾਰਾਂ 'ਤੇ ਪੈ ਰਿਹਾ ਹੈ। ਗੈਸ ਏਜੰਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਡਿਲੀਵਰੀ ਵਿਚ ਦੇਰੀ ਹੋ ਰਹੀ ਹੈ। ਉੱਥੇ ਹੀ ਵਧਦੀ ਮੰਗ ਅਤੇ ਸੀਮਤ ਸਪਲਾਈ ਕਾਰਨ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ।


ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਠੋਸ ਕਦਮ ਚੁੱਕਣੇ ਹੋਣਗੇ। ਗੈਸ ਦੀ ਕਾਲਾਬਾਜ਼ਾਰੀ ’ਤੇ ਸਖ਼ਤ ਕਾਰਵਾਈ, ਸਪਲਾਈ ਚੇਨ ਨੂੰ ਮਜ਼ਬੂਤ ਕਰਨਾ ਅਤੇ ਖ਼ਪਤਕਾਰਾਂ ਨੂੰ ਸਮੇਂ ਸਿਰ ਸਿਲੰਡਰ ਉਪਲੱਬਧ ਕਰਵਾਉਣਾ ਬੇਹੱਦ ਜ਼ਰੂਰੀ ਹੈ। ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਕਟ ਆਮ ਜਨਤਾ ਅਤੇ ਉਦਯੋਗ ਦੋਵਾਂ ਲਈ ਵੱਡੀ ਸਮੱਸਿਆ ਬਣ ਸਕਦਾ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ