Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ

15 ਅਪ੍ਰੈਲ, 2026 07:35 PM

ਮੱਧ ਪੂਰਬ ਵਿਚ ਜਾਰੀ ਸੰਘਰਸ਼ ਅਤੇ ਹੋਰਮੁਜ਼ ਸਟ੍ਰੇਟ ਵਿਚ ਠੱਪ ਪਈ ਆਵਾਜਾਈ ਨੇ ਹੁਣ ਵਿਸ਼ਵਵਿਆਪੀ ਖੁਰਾਕ ਸੁਰੱਖਿਆ ’ਤੇ ਗੰਭੀਰ ਖ਼ਤਰਾ ਪੈਦਾ ਕਰ ਦਿੱਤਾ ਹੈ। ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫ. ਏ. ਓ.) ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਸਥਿਤੀ ਲੰਬੀ ਖਿੱਚੀ ਜਾਂਦੀ ਹੈ, ਤਾਂ ਦੁਨੀਆ ‘ਫੂਡ ਕੈਟਾਸਟ੍ਰੋਫੀ’ (ਖੁਰਾਕੀ ਤਬਾਹੀ) ਵੱਲ ਵਧ ਸਕਦੀ ਹੈ। ਫਿਲਹਾਲ ਬਾਜ਼ਾਰ ਵਿਚ ਸਥਿਰਤਾ ਇਸ ਲਈ ਬਣੀ ਹੋਈ ਹੈ ਕਿਉਂਕਿ ਲੋੜੀਂਦੇ ਭੰਡਾਰ ਮੌਜੂਦ ਹਨ ਪਰ ਊਰਜਾ ਅਤੇ ਖਾਦ ਦੀ ਸਪਲਾਈ ਵਿਚ ਜਾਰੀ ਰੁਕਾਵਟਾਂ ਆਉਣ ਵਾਲੇ ਸਮੇਂ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੀਆਂ ਕੀਮਤਾਂ ਨੂੰ ਤੇਜ਼ੀ ਨਾਲ ਵਧਾ ਸਕਦੀਆਂ ਹਨ।


ਫਿਲਹਾਲ ਰਾਹਤ ਪਰ ਸੰਕਟ ਡੂੰਘਾ ਹੋਣ ਦੇ ਸੰਕੇਤ
ਐੱਫ. ਏ. ਓ. ਦੇ ਮੁੱਖ ਅਰਥ ਸ਼ਾਸਤਰੀ ਮੈਕਸੀਮੋ ਟੋਰੇਰੋ ਦਾ ਕਹਿਣਾ ਹੈ ਕਿ ਇਸ ਸਮੇਂ ਖਾਣ-ਪੀਣ ਵਾਲੇ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਹੋਇਆ ਹੈ ਕਿਉਂਕਿ ਪਿਛਲੇ ਚੰਗੇ ਉਤਪਾਦਨ ਅਤੇ ਸਟਾਕ ਦੀ ਉਪਲਬਧਤਾ ਨੇ ਇਸ ਝਟਕੇ ਨੂੰ ਸੰਭਾਲ ਰੱਖਿਆ ਹੈ। ਹਾਲਾਂਕਿ ਉਨ੍ਹਾਂ ਨੇ ਖ਼ਬਰਦਾਰ ਕੀਤਾ ਹੈ ਕਿ ਜੇਕਰ ਹੋਰਮੁਜ਼ ਸਟ੍ਰੇਟ ਵਿਚ ਜਹਾਜ਼ਾਂ ਦੀ ਆਵਾਜਾਈ ਜਲਦੀ ਬਹਾਲ ਨਹੀਂ ਹੁੰਦੀ, ਤਾਂ 2026 ਦੇ ਅੰਤ ਤੋਂ ਲੈ ਕੇ 2027 ਤੱਕ ਇਸ ਦਾ ਅਸਰ ਵਿਸ਼ਵ ਬਾਜ਼ਾਰਾਂ ਵਿਚ ਸਪੱਸ਼ਟ ਤੌਰ ’ਤੇ ਦਿਖਾਈ ਦੇਵੇਗਾ ਅਤੇ ਕੀਮਤਾਂ ਵਿਚ ਉਛਾਲ ਆਵੇਗਾ।


ਖੇਤੀਬਾੜੀ ਉਤਪਾਦਾਂ ਦੀ ਸਪਲਾਈ ’ਤੇ ਵੱਡਾ ਖ਼ਤਰਾ
ਐੱਫ. ਏ. ਓ. ਅਨੁਸਾਰ ਦੁਨੀਆ ਦੇ 20 ਤੋਂ 45 ਫੀਸਦੀ ਖਾਦ, ਪਸ਼ੂ ਚਾਰਾ ਅਤੇ ਰਸਾਇਣਾਂ ਵਰਗੇ ਮਹੱਤਵਪੂਰਨ ਖੇਤੀਬਾੜੀ ਉਤਪਾਦ ਇਸੇ ਹੋਰਮੁਜ਼ ਸਟ੍ਰੇਟ ਰਾਹੀਂ ਗੁਜ਼ਰਦੇ ਹਨ। ਅਜਿਹੇ ਵਿਚ ਇੱਥੇ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਸਿੱਧੇ ਤੌਰ ’ਤੇ ਖੇਤੀ ਉਤਪਾਦਨ ਅਤੇ ਖੁਰਾਕੀ ਵਸਤੂਆਂ ਦੀ ਸਪਲਾਈ ’ਤੇ ਅਸਰ ਪਾਉਂਦੀ ਹੈ।


ਖਾਦ ਸੰਕਟ ਨਾਲ ਉਤਪਾਦਨ ’ਤੇ ਅਸਰ
ਦੁਨੀਆ ਦਾ ਲੱਗਭਗ ਅੱਧਾ ਯੂਰੀਆ ਐਕਸਪੋਰਟ ਖਾੜੀ ਦੇਸ਼ਾਂ ਤੋਂ ਇਸੇ ਰਸਤੇ ਰਾਹੀਂ ਹੁੰਦਾ ਹੈ। ਕੁਦਰਤੀ ਗੈਸ ਦੀ ਸਪਲਾਈ ਵਿਚ ਰੁਕਾਵਟ ਅਤੇ ਸ਼ਿਪਿੰਗ ਸੰਕਟ ਕਾਰਨ ਕਈ ਖਾਦ ਪਲਾਂਟਾਂ ਨੇ ਉਤਪਾਦਨ ਘਟਾ ਦਿੱਤਾ ਹੈ। ਇਸ ਦਾ ਸਿੱਧਾ ਅਸਰ ਕਿਸਾਨਾਂ ’ਤੇ ਪਵੇਗਾ, ਜਿਨ੍ਹਾਂ ਨੂੰ ਜਾਂ ਤਾਂ ਘੱਟ ਖਾਦ ਨਾਲ ਖੇਤੀ ਕਰਨੀ ਪਵੇਗੀ ਜਾਂ ਵਧੀ ਹੋਈ ਲਾਗਤ ਨਾਲ ਉਤਪਾਦਨ ਕਰਨਾ ਪਵੇਗਾ, ਜਿਸ ਨਾਲ ਅੰਤ ਵਿਚ ਅਨਾਜ ਦੀਆਂ ਕੀਮਤਾਂ ਵਧਣਗੀਆਂ।


ਊਰਜਾ ਮਹਿੰਗਾਈ ਨਾਲ ਵਧੇਗਾ ਖੁਰਾਕੀ ਦਬਾਅ
ਈਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਕਾਰ ਤਣਾਅ ਕਾਰਨ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਦੇਖਿਆ ਗਿਆ ਹੈ। ਊਰਜਾ ਮਹਿੰਗੀ ਹੋਣ ਕਾਰਨ ਆਵਾਜਾਈ, ਸਿੰਚਾਈ ਅਤੇ ਉਤਪਾਦਨ ਦੀ ਲਾਗਤ ਵਧ ਰਹੀ ਹੈ, ਜਿਸ ਦਾ ਸਿੱਧਾ ਅਸਰ ਖਾਣ-ਪੀਣ ਵਾਲੇ ਪਦਾਰਥਾਂ ਦੀਆਂ ਕੀਮਤਾਂ ’ਤੇ ਪਵੇਗਾ। ਇਸ ਤਰ੍ਹਾਂ ਊਰਜਾ ਸੰਕਟ ਹੌਲੀ-ਹੌਲੀ ਖੁਰਾਕੀ ਮਹਿੰਗਾਈ ਵਿਚ ਬਦਲਦਾ ਦਿਖਾਈ ਦੇ ਰਿਹਾ ਹੈ।


ਹੱਲ ਲਈ ਸ਼ਿਪਿੰਗ ਬਹਾਲੀ ਜ਼ਰੂਰੀ
ਟੋਰੇਰੋ ਨੇ ਸਪੱਸ਼ਟ ਕਿਹਾ ਹੈ ਕਿ ਸਿਰਫ਼ ਜੰਗਬੰਦੀ ਕਾਫ਼ੀ ਨਹੀਂ ਹੈ, ਸਗੋਂ ਸਮੁੰਦਰੀ ਆਵਾਜਾਈ ਨੂੰ ਆਮ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਹੋਰਮੁਜ਼ ਸਟ੍ਰੇਟ ਰਾਹੀਂ ਜਹਾਜ਼ਾਂ ਦੀ ਆਵਾਜਾਈ ਜਲਦੀ ਸ਼ੁਰੂ ਨਹੀਂ ਹੋਈ, ਤਾਂ ਗਲੋਬਲ ਸਪਲਾਈ ਚੇਨ ’ਤੇ ਦਬਾਅ ਹੋਰ ਵਧੇਗਾ ਅਤੇ ਸੰਕਟ ਡੂੰਘਾ ਹੋ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ‘ਸਮਾਂ ਤੇਜ਼ੀ ਨਾਲ ਨਿਕਲ ਰਿਹਾ ਹੈ।’


ਗਰੀਬ ਦੇਸ਼ਾਂ ’ਤੇ ਸਭ ਤੋਂ ਜ਼ਿਆਦਾ ਅਸਰ
ਐੱਫ. ਏ. ਓ. ਮੁਤਾਬਕ ਇਸ ਸੰਕਟ ਦਾ ਸਭ ਤੋਂ ਵੱਧ ਅਸਰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ’ਤੇ ਪਵੇਗਾ। ਇਨ੍ਹਾਂ ਦੇਸ਼ਾਂ ਦੀ ਖੇਤੀ ਪ੍ਰਣਾਲੀ ਸਮੇਂ ਸਿਰ ਇਨਪੁਟਸ ’ਤੇ ਨਿਰਭਰ ਹੁੰਦੀ ਹੈ ਅਤੇ ਦੇਰੀ ਹੋਣ ’ਤੇ ਉਤਪਾਦਨ ਤੁਰੰਤ ਪ੍ਰਭਾਵਿਤ ਹੁੰਦਾ ਹੈ। ਇਸ ਨਾਲ ਖੁਰਾਕੀ ਮਹਿੰਗਾਈ, ਭੁੱਖਮਰੀ ਅਤੇ ਆਰਥਿਕ ਅਸਥਿਰਤਾ ਦਾ ਖ਼ਤਰਾ ਤੇਜ਼ੀ ਨਾਲ ਵਧ ਸਕਦਾ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ