Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

21 ਫ਼ਰਵਰੀ, 2026 06:13 PM

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਹੋਲਾ-ਮਹੱਲਾ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੈ, ਜੋ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਗੁਰਮਤਿ ਮਰਿਆਦਾ ਅਤੇ ਪੂਰਨ ਜ਼ਾਬਤੇ ਅਨੁਸਾਰ ਮਨਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ 26 ਫਰਵਰੀ ਨੂੰ ਰਾਤ 12 ਵਜੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਨਗਾਰਿਆਂ ‘ਤੇ ਚੋਟ ਲਗਾ ਕੇ ਹੋਲਾ-ਮਹੱਲਾ ਦੀ ਆਰੰਭਤਾ ਕੀਤੀ ਜਾਵੇਗੀ। 27 ਫਰਵਰੀ ਨੂੰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ। ਇਸੇ ਤਰ੍ਹਾਂ 2 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 4 ਮਾਰਚ ਨੂੰ ਸੰਪੂਰਨ ਭੋਗ ਪਾਏ ਜਾਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪਸ਼ਟ ਕੀਤਾ ਕਿ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੰਗ ਵੇਚਣ ਅਤੇ ਇਕ ਦੂਜੇ ਉੱਤੇ ਰੰਗ ਸੁੱਟਣ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਡਾ ਹੋਲਾ-ਮਹੱਲਾ ਗੁਰਬਾਣੀ ਅਤੇ ਨਾਮ ਦੇ ਰੰਗ ਵਿੱਚ ਰੰਗੇ ਜਾਣ ਦਾ ਤਿਉਹਾਰ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਰੰਗਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਹੰਗ ਸਿੰਘ ਫੌਜਾਂ ਆਪਣੀ ਪਰੰਪਰਾਗਤ ਮਰਿਆਦਾ ਅਨੁਸਾਰ ਸੀਮਿਤ ਗੁਲਾਲ ਦੀ ਵਰਤੋਂ ਕਰਦੀਆਂ ਹਨ, ਪਰ ਆਮ ਸੰਗਤ ਉਪਰ ਰੰਗ ਸੁੱਟਣ ਜਾਂ ਵੇਚਣ ਦੀ ਮਨਾਹੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਆਪਣੇ ਟਰੈਕਟਰਾਂ ਅਤੇ ਵਾਹਨਾਂ ਨੂੰ ਖ਼ਾਲਸਾਈ ਨਿਸ਼ਾਨ ਸਾਹਿਬ ਨਾਲ ਸਜਾ ਕੇ ਪੂਰਨ ਜ਼ਾਬਤੇ ਅਤੇ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਚੜ੍ਹਦੀ ਕਲਾ ਨਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ। ਉਨ੍ਹਾਂ ਕਿਹਾ ਕਿ ਖਾਲਸਾ ਅਕਾਲ ਪੁਰਖ ਕੀ ਫੌਜ ਹੈ ਅਤੇ ਫੌਜ ਦਾ ਪਹਿਲਾ ਗੁਣ ਜ਼ਾਬਤਾ ਹੈ, ਇਸ ਲਈ ਹਰ ਸੰਗਤ ਗੁਰੂ ਦੇ ਹੁਕਮ ਅਨੁਸਾਰ ਤਿਉਹਾਰ ਮਨਾਏ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਧਾਰਮਿਕ ਦੀਵਾਨਾਂ 'ਚ ਸ਼ਾਮਲ ਹੋ ਕੇ ਗੁਰਬਾਣੀ ਕੀਰਤਨ, ਢਾਡੀ ਵਾਰਾਂ, ਕਵੀਸ਼ਰੀ ਅਤੇ ਗੁਰੂ ਇਤਿਹਾਸ ਦਾ ਆਨੰਦ ਮਾਨਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ। ਗੁਰੂ ਕੀਆਂ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ ਵਿੱਚ ਸੇਵਾ ਅਤੇ ਸਿਮਰਨ ਨਾਲ ਸ਼ਾਮਲ ਹੋਣਾ ਹੀ ਸੱਚੀ ਹੋਲੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ