Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਹੜ੍ਹ ਅਤੇ ਸੋਕੇ ਦਾ ਨੁਕਸਾਨ ਪੰਜਾਬ ਦੇ ਹਿੱਸੇ ਆਇਆ, ਇਹ ਦੋਹਰੀ ਨੀਤੀ ਦੇ ਅੰਤ ਦਾ ਸਮਾਂ ਆ ਚੁੱਕਾ ਹੈ - ਗਿਆਨੀ ਹਰਪ੍ਰੀਤ ਸਿੰਘ

30 ਅਗਸਤ, 2025 10:04 PM

ਚੰੜੀਗੜ੍ਹ; ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਜ਼ਿਲਾ ਫਿਰੋਜ਼ਪੁਰ ਅਤੇ ਹਰੀਕੇ ਪੱਤਣ ਦਾ ਦੌਰਾ ਕੀਤਾ ਗਿਆ । ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਣੀਆਂ ਦੀ ਵੰਡ ਤੇ ਧੋਖੇ ਅਤੇ ਠੱਗੀ ਦੀ ਨੀਤੀ ਨੂੰ ਜੜ੍ਹੋਂ ਪੁੱਟਣ ਦਾ ਸਮਾਂ ਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਖ ਵੱਖ ਸਮੇਂ ਕੇਂਦਰ ਦੀਆਂ ਸਰਕਾਰਾਂ ਨੇ ਪਾਣੀਆਂ ਦੇ ਮਸਲੇ ਤੇ ਪੰਜਾਬ ਨਾਲ ਧੋਖਾ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਜਦੋਂ ਸਮੁੱਚੇ ਪੰਜਾਬੀਆਂ ਨੂੰ ਇੱਕਠੇ ਹੋ ਕੇ ਦੂਜੇ ਸੂਬਿਆਂ ਨੂੰ ਦਿੱਤੇ ਜਾਣ ਵਾਲੇ ਪਾਣੀ ਦੀ ਕੀਮਤ ਵਸੂਲਣ ਲਈ ਆਵਾਜ ਬੁਲੰਦ ਕਰਨੀ ਚਾਹੀਦੀ ਹੈ। ਪੰਜਾਬ ਇੱਕ ਰਿਪੇਰੀਅਨ ਸੂਬਾ ਹੈ,ਜਿਸ ਕਰਕੇ ਹੜ੍ਹ ਦਾ ਸਭ ਤੋਂ ਵੱਧ ਨੁਕਸਾਨ ਹੁਣ ਤੱਕ ਪੰਜਾਬ ਨੂੰ ਝੱਲਣਾ ਪਿਆ। 

ਦੂਜੇ ਸੂਬੇ ਆਪਣੇ ਕੁਦਰਤੀ ਵਸੀਲਿਆਂ ਤੋਂ ਆਪਣੇ ਸੂਬਿਆਂ ਦੀ ਆਮਦਨ ਵਿੱਚ ਵਾਧਾ ਕਰਦੇ ਹਨ, ਇਸ ਕਰਕੇ ਪੰਜਾਬ ਨੂੰ ਵੀ ਹੱਕ ਹੈ ਕਿ ਓਹ ਹਰਿਆਣਾ ਰਾਜਸਥਾਨ ਦਿੱਲੀ ਨੂੰ ਦਿੱਤੇ ਜਾਣ ਵਾਲੇ ਪਾਣੀ ਤੇ ਬਣਦੀ ਕੀਮਤ ਵਸੂਲ ਕਰੇ। ਪਾਣੀ ਦੀ ਵਸੂਲੀ ਕੀਮਤ ਨਾਲ ਸੂਬੇ ਦਾ ਬਜਟ ਵਧੇਗਾ ਅਤੇ ਇਸ ਪੈਸੇ ਨੂੰ ਡੈਮ ਪੱਕੇ ਕਰਨ, ਬੰਨ ਪੱਕੇ ਕਰਨ ਅਤੇ ਨਹਿਰੀ ਸੰਚਾਈ ਹੇਠ ਰਕਬਾ ਵਧਾਇਆ ਜਾ ਸਕਦਾ ਹੈ।

ਇਸ ਤਰੀਕੇ ਨਾਲ ਜਿੱਥੇ ਇੱਕ ਪਾਸੇ ਹੜ ਤੋ ਹੋਣ ਵਾਲੇ ਕੁਦਰਤੀ ਨੁਕਸਾਨ ਤੋ ਬਚਿਆ ਜਾ ਸਕਦਾ ਹੈ,ਉਥੇ ਦੀ ਸੂਬੇ ਦੀ ਆਮਦਨ ਵਧੇਗੀ ਅਤੇ ਜ਼ਮੀਨ ਹੇਠਲਾ ਪਾਣੀ ਪ੍ਰਦੂਸ਼ਿਤ ਹੋਣ ਤੋਂ ਅਤੇ ਡਾਰਕ ਜ਼ੋਨ ਵਿੱਚ ਜਾਣ ਤੋਂ ਬਚੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਸਾਲ 2023 ਵਿੱਚ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਐਗਰੀਮੈਂਟ ਦਾ ਹਵਾਲਾ ਦਿੰਦੇ ਕਿਹਾ ਕਿ ਜੇਕਰ ਦਿੱਲੀ ਸਰਕਾਰ, ਹਿਮਾਚਲ ਪ੍ਰਦੇਸ਼ ਤੋਂ ਮੁੱਲ ਪਾਣੀ ਖਰੀਦ ਸਕਦੀ ਹੈ ਤਾਂ ਪੰਜਾਬ ਦਾ ਪਾਣੀ ਮੁਫ਼ਤ ਹੀ ਕਿਉਂ ਲੁੱਟਿਆ ਜਾ ਰਿਹਾ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੈਪਸੂ ਸਮੇਂ ਤੋਂ ਹੁਣ ਤੱਕ ਪਾਣੀਆਂ ਦੇ ਮੁੱਲ ਦੀ ਸਮੀਖਿਆ ਕਰਕੇ ਉਸ ਕੀਮਤ ਦੀ ਨਾ ਸਿਰਫ ਭਰਪਾਈ ਹੋਵੇ ਸਗੋ ਭਵਿੱਖ ਵਿੱਚ ਪਾਣੀ ਦੀ ਕੀਮਤ ਨੂੰ ਲਾਜ਼ਮੀ ਰੂਪ ਵਿੱਚ ਵਸੂਲਿਆ ਜਾਣਾ ਚਾਹੀਦਾ ਹੈ।ਓਹਨਾਂ  ਹਰਿਆਣਾ ਸਰਕਾਰ ਦੀ ਆਲੋਚਨਾ ਕਰਦੇ ਕਿਹਾ ਕਿ ਅੱਜ ਜਦੋਂ ਪੰਜਾਬ ਮੁਸ਼ਕਿਲ ਸਥਿਤੀ ਵਿੱਚ ਹੈ ਤਾਂ ਹਰਿਆਣਾ ਨੇ ਭਾਖੜਾ ਜਰੀਏ ਪਾਣੀ ਲੈਣ ਤੋ ਸਾਫ ਇਨਕਾਰ ਕਰਕੇ ਸਾਬਿਤ ਕੀਤਾ ਹੈ ਕਿ ਡੋਬੇ ਸੋਕੇ ਦਾ ਨੁਕਸਾਨ ਸਿਰਫ ਪੰਜਾਬ ਦੇ ਹਿੱਸੇ ਆਇਆ ਹੈ।

ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ, ਇਹਨਾਂ ਇਲਾਕਿਆਂ ਵਿੱਚ ਜਿੱਥੇ ਰਾਸ਼ਨ ਸਮੱਗਰੀ ਨੂੰ ਭੇਜਿਆ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋ ਚਲਾਏ ਜਾ ਰਹੇ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ।  ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਮੁੜ ਹਦਾਇਤ ਕੀਤੀ ਕਿ ਓਹ ਹਰ ਤਰਾਂ ਦੀ ਮੱਦਦ ਲਈ ਤਿਆਰ ਰਹਿਣ। ਇਸ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਏਨੇ ਵੱਡੇ ਨੁਕਸਾਨ ਤੇ ਇੱਕ ਰੁਪਿਆ ਵੀ ਰਾਹਤ ਪੈਕਜ ਦੇ ਤੌਰ ਤੇ ਨਾ ਜਾਰੀ ਕਰਨ ਤੇ ਸਵਾਲ ਉਠਾਏ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ,ਪੰਜਾਬੀ ਆਪਣੀ ਫਿਤਰਤ ਅਨੁਸਾਰ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਸ਼ੁਰੂ ਤੋਂ ਜਾਰੀ ਬੇਗਾਨਗੀ ਵਾਲੀ ਨਜ਼ਰ ਦੂਰ ਨਹੀਂ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਨਹੀਂ ਹੋ ਸਕਦਾ ਕਿ ਕੇਂਦਰ ਸਰਕਾਰ ਕੋਲ ਪੰਜਾਬ ਦੇ ਤਾਜਾ ਹਾਲਤਾਂ ਦੀ ਕੋਈ ਰਿਪੋਰਟ ਹੀ ਨਾ ਹੋਵੇ, ਪਰ ਕੇਂਦਰ ਸਰਕਾਰ ਵਲੋਂ ਔਖੀ ਘੜੀ ਵਿੱਚ ਵੱਟੀ ਚੁੱਪ ਪੰਜਾਬੀਆਂ ਨੂੰ ਦਰਦ ਜ਼ਰੂਰ ਦੇ ਰਹੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮੌਕੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਬਰਜਿੰਦਰ ਸਿੰਘ ਬਰਾੜ, ਅਜੇਪਾਲ ਸਿੰਘ ਬਰਾੜ,ਦਵਿੰਦਰ ਸਿੰਘ ਸੇਖੋਂ, ਕੁਲਬੀਰ ਸਿੰਘ ਮੱਤਾ, ਅਮਨਿੰਦਰ ਸਿੰਘ ਬਨੀ ਬਰਾੜ, ਗਗਨਦੀਪ ਸਿੰਘ ਸੰਧੂ ਅਤੇ ਮਨਪ੍ਰੀਤ ਸਿੰਘ ਭੋਲੂਵਾਲਾ ਹਾਜ਼ਰ ਸਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ