Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹੜ੍ਹ ਪੀੜਤਾਂ ਦੀ ਨਿਸ਼ਕਾਮ ਸੇਵਾ ਕਰਨਾ ਹੀ ਮਨੁੱਖਤਾ ਦਾ ਅਸਲ ਧਰਮ- ਸੰਤ ਸੀਚੇਵਾਲ

27 ਸਤੰਬਰ, 2025 11:20 PM

ਸੁਲਤਾਨਪੁਰ ਲੋਧੀ: - ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਪੀੜਤ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਦੇ ਅੱਜ 7ਵੇਂ ਦਿਨ ਵੀ ਪੰਜਾਬ ਭਰ ਤੋਂ ਆਏ ਨੌਜਵਾਨਾਂ ਦੇ ਟ੍ਰੈਕਟਰ ਦੇਰ ਸ਼ਾਮ ਤੱਕ ਚੱਲਦੇ ਰਹੇ। ਪੀੜਤ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਦੇ ਚਣੌਤੀਆਂ ਭਰੇ ਕਾਰਜ ਦੀ ਅਗਵਾਈ ਰਾਜ ਸਭਾ ਮੈਂਭਰ ਸੰਤ ਬਲਬੀਰ ਸਿੰਘ ਸੀਚੇਵਾਲ ਕਰ ਰਹੇ ਹਨ। ਬਾਊਪੁਰ ਮੰਡ ਇਲਾਕੇ ਦੇ ਪਿੰਡ ਭੈਣੀ ਕਾਦਰ ਵਿੱਚ ਜਿੱਥੋਂ ਬੰਨ੍ਹ ਟੁੱਟਿਆ ਸੀ, ਸਭ ਤੋਂ ਪਹਿਲਾਂ ਉਸ ਬੰਨ੍ਹ ਦਾ ਕੰਮ ਮੁਕੰਮਲ ਕੀਤਾ ਗਿਆ ਅਤੇ ਅਗਲੇ ਦਿਨ ਕੁਲਵੰਤ ਸਿੰਘ ਤੇ ਉਸਦੇ ਤਿੰਨ ਭਰਾਵਾਂ ਦੀ ਜ਼ਮੀਨ ਵਿੱਚੋਂ ਰੇਤਾ ਅਤੇ ਗਾਰ ਕੱਢਣ ਦਾ ਕੰੰਮ ਸ਼ੁਰੂ ਕੀਤਾ ਗਿਆ। ਇੰਨ੍ਹਾਂ ਭਰਾਵਾਂ ਦੀ ਕਰੀਬ 20 ਏਕੜ ਤੋਂ ਵੱਧ ਜ਼ਮੀਨ ਹੈ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੱਖ-ਵੱਖ ਜਿਿਲ੍ਹਆਂ ਤੋਂ ਟਰੈਕਟਰ ਲੈਕੇ ਆਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਉਹ ਹੜ੍ਹ ਪੀੜ੍ਹਤਾਂ ਦੇ ਨਾਂਅ ਤੱਕ ਨਹੀਂ ਜਾਣਦੇ ਪਰ ਉਨ੍ਹਾਂ ਦਾ ਦਰਦ ਮਹਿਸੂਸ ਕਰਕੇ ਹੀ ਉਹ ਆਪਣੇ ਘਰ ਬਾਰ ਛੱਡਕੇ ਇੰਨ੍ਹਾਂ ਕਿਸਾਨਾਂ ਦੀ ਮੱਦਦ ਵਾਸਤੇ ਆਏ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਪੀੜਤ ਕਿਸਾਨਾਂ ਦੀ ਨਿਸ਼ਕਾਮ ਸੇਵਾ ਕਰਨਾ ਹੀ ਮਨੁੱਖਤਾ ਦਾ ਅਸਲ ਧਰਮ ਹੈ, ਜਿਸ ਵਿੱਚ ਕੋਈ ਲੋਭ-ਲਾਲਚ ਨਹੀਂ ਹੂੰਦਾ ਤੇ ਨਾ ਹੀ ਸੇਵਾ ਦੇ ਬਦਲੇ ਕੋਈ ਸੌਦੇਬਾਜ਼ੀ ਹੁੰਦੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਜੋ ਤਬਾਹੀ ਹੋਈ ਹੈ ਉਸ ਦੀ ਭਰਪਾਈ ਕਰਨੀ ਬਹੁਤ ਔਖੀ ਹੈ ਪਰ ਜੋ ਹਮਦਰਦੀ ਸੱਤ ਸਮੁੰਦਰੋ ਪਾਰ ਵਿਦੇਸ਼ਾਂ ਵਿੱਚ ਬੈਠੇ ਐਨਆਰਆਈਜ਼ ਨੇ ਦਿਖਾਈ ਹੈ, ਉਹ ਵੀ ਕਹਿਣ ਕਥਨ ਤੋਂ ਬਾਹਰ ਹੈ। ਉਨ੍ਹਾਂ ਪਰਵਾਸੀ ਪੰਜਾਬੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਕਿਸਾਨਾਂ ਦਾ ਦਰਦ ਹੀ ਪੰਜਾਬੀਆਂ ਨੂੰ ਇੱਕ ਲੜੀ ਵਿੱਚ ਪਰੋੳਂਦਾ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਭਾਵਨਾ ਨੂੰ ਇੱਕਵਾਰ ਫਿਰ ਦੁਨੀਆਂ ਭਰ ਦੇ ਲੋਕਾਂ ਨੇ ਬੜੀ ਸ਼ਿੱਦਤ ਨਾਲ ਮਹਿਸੂਸ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਦੀ ਅਗਵਾਈ ਹੇਠ 21 ਸਤੰਬਰ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਆਰੰਭੀ ਕਾਰਸੇਵਾ ਵਿੱਚ ਹੁਣ ਤੱਕ ਪੰਜਾਬ ਸਮੇਤ ਰਾਜਸਥਾਨ, ਯੂਪੀ, ਹਰਿਆਣਾ ਦੇ ਨੌਜਵਾਨ ਡੀਜ਼ਲ, ਟਰੈਕਟਰ ਕਰਾਹੇ ਸਮੇਤ ਸੇਵਾ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਹੁਣ ਤੱਕ 225 ਦੇ ਕਰੀਬ ਟਰੈਕਟਰ ਇਸ ਕਾਰਸੇਵਾ ਵਿੱਚ ਹਿੱਸਾ ਲੈ ਚੁੱਕੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.