Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹ ਪ੍ਰਭਾਵਤ ਇਲਾਕਿਆਂ 'ਚ ਪਹੁੰਚੇ ਜਥੇਦਾਰ ਗੜਗੱਜ, ਕਿਹਾ ਹਰ ਲੋੜਵੰਦ ਤਕ ਪਹੁੰਚੇ ਰਾਹਤ ਸਮੱਗਰੀ

03 ਸਤੰਬਰ, 2025 07:24 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿਚ ਹੜ੍ਹ ਨਾਲ ਪ੍ਰਭਾਵਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ।

ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਹਰ ਪਿੰਡ ਤੱਕ ਪਹੁੰਚ ਨਾ ਹੋਣ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿਚ ਅਸਫਲ ਹੋਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗਹਿਰੀ ਵੱਸੋਂ ਵਾਲੇ ਪਿੰਡਾਂ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਇਸ ਖੇਤਰ ਵਿਚ ਲਗਾਤਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਟੁੱਟੇ ਬੰਨ੍ਹਾਂ ਨੂੰ ਬੰਨ੍ਹਣ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ