Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਜਾਰੀ, 3400 ਤੋਂ ਵੱਧ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ

02 ਸਤੰਬਰ, 2025 06:25 PM

ਫ਼ਿਰੋਜ਼ਪੁਰ : ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਦਿਨ-ਰਾਤ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਰੀਬ 112 ਪਿੰਡਾਂ ਦੇ 28,240 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਫ਼ੌਜ, ਐੱਨ. ਡੀ. ਆਰ. ਐੱਫ., ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੇ ਸਹਿਯੋਗ ਦੇ ਨਾਲ 3410 ਹੜ੍ਹ ਪੀੜਤਾਂ ਨੂੰ ਰੈਸਕਿਊ ਕਰਕੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਬਣਾਏ ਗਏ ਵੱਖ-ਵੱਖ ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਨੂੰ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤਾਂ ਨੂੰ ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ 10 ਲਾਈਫ ਜੈਕਟਾਂ ਸਮੇਤ 01 ਬੋਟ ਦੀ ਲੋੜ ਸੀ, ਜੋ ਮੌਕੇ 'ਤੇ ਮੁਹੱਈਆ ਕਰਵਾਈ ਗਈ ਹੈ। ਸਰਕਾਰੀ ਸਕੂਲ ਬਾਰੇ ਕੇ ਵਿਖੇ ਬਣਾਏ ਗਏ ਰਾਹਤ ਕੈਂਪ ਵਿੱਚ ਰੱਖੇ ਗਏ 250 ਤੋਂ ਵੱਧ ਹੜ੍ਹ ਪੀੜਤਾਂ ਨੂੰ ਨਾਸ਼ਤਾ, ਦੁਪਹਿਰ ਅਤੇ ਰਾਤ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸੇ ਜਗ੍ਹਾ 'ਤੇ ਸਿਹਤ ਵਿਭਾਗ ਵੱਲੋਂ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਹੋਰ ਬਾਰਸ਼ ਹੁੰਦੀ ਹੈ ਤਾਂ ਇਸ ਸਬੰਧੀ ਅਧਿਕਾਰੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਅਤੇ ਪਿੰਡ ਵਾਸੀਆਂ ਦੀ ਲੋੜ ਅਨੁਸਾਰ ਹਰ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕੰਮ ਕਰ ਰਹੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੱਪੜੇ, ਚਾਦਰਾਂ, ਸੈਨੇਟਰੀ ਨੈਪਕਿਨ ਸਮੇਤ ਹਰ ਤਰ੍ਹਾਂ ਦਾ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਪਿੰਡ ਬੱਗੇ ਵਾਲਾ, ਫੱਤੇ ਵਾਲਾ, ਨਿਹਾਲਾ ਲਵੇਰਾ, ਜੱਲੋ ਕੇ ਅਤੇ ਫਤਿਹਗੜ੍ਹ ਸਭਰਾਵਾ ਵਿਖੇ ਰਾਹਤ ਮੈਡੀਕਲ ਕੈਂਪ ਲਗਾਏ ਗਏ ਹਨ। ਰੁਕਨੇ ਵਾਲਾ ਵਿਖੇ ਗੱਟੇ ਲਗਾ ਕੇ ਬੰਨ੍ਹ ਨੂੰ ਹੋਰ ਮਜ਼ਬੂਤ ਕੀਤਾ ਗਿਆ ਤਾਂ ਜੋ ਪਾਣੀ ਪਿੰਡ ਵਿੱਚ ਦਾਖ਼ਲ ਨਾ ਹੋ ਸਕੇ। ਮੱਖੂ ਨਹਿਰ ਤੋਂ ਪਾਣੀ ਕੱਢਿਆ ਗਿਆ ਹੈ ਤਾਂ ਜੋ ਸਿਲਟ ਤੋਂ ਬਚਾ ਹੋ ਸਕੇ। ਪਿੰਡ ਧੀਰਾ-ਘਾਰਾ ਵਿਖੇ ਬੋਟਾਂ ਰਾਹੀਂ ਪਾਣੀ ਦੀ ਚਪੇਟ ਵਿਚ ਫਸੇ ਵੱਖ-ਵੱਖ ਪਿੰਡਾਂ ਦੇ ਨਿਵਾਸੀਆਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਪਿੰਡ ਰੁਕਨੇ ਵਾਲਾ ਕਲਾਂ ਵਿਖੇ ਬੰਨ੍ਹ ਨੂੰ ਹੋਰ ਵੀ ਮਜ਼ਬੂਤ ਕੀਤਾ ਗਿਆ ਹੈ। ਪਾਣੀ ਦੀ ਚਪੇਟ ਵਿਚ ਆਏ ਪਿੰਡਾਂ ਦੇ ਲੋਕਾਂ ਨੂੰ ਪਾਣੀ ਚੋ ਬਾਹਰ ਕੱਢਣ ਲਈ ਐੱਨ. ਡੀ. ਆਰ. ਐੱਫ., ਬੀ. ਐੱਸ. ਐੱਫ. ਦੀਆਂ ਟੀਮਾਂ ਜੁੱਟੀਆਂ ਹੋਈਆਂ ਹਨ। ਪਸ਼ੂ-ਪਾਲਣ ਵਿਭਾਗ ਦੀਆਂ ਟੀਮਾਂ ਪਸ਼ੂਆਂ ਦੀ ਸੰਭਾਲ ਲਈ ਵੱਖ-ਵੱਖ ਟੀਮਾਂ ਲਗਾਈਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ