Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹੜ੍ਹਾਂ ਮਗਰੋਂ ਪੰਜਾਬ 'ਤੇ ਪਈ ਇਕ ਹੋਰ ਮਾਰ! CM ਭਗਵੰਤ ਮਾਨ ਨੂੰ ਲਾਈ ਗਈ ਗੁਹਾਰ

19 ਸਤੰਬਰ, 2025 05:13 PM

ਮਾਛੀਵਾੜਾ ਸਾਹਿਬ : ਹੜ੍ਹਾਂ ਦੀ ਮਾਰ ਅਤੇ ਹੁਣ ਫ਼ਸਲ ਨੂੰ ਪਈ ਬੀਮਾਰੀ ਕਾਰਨ ਕੁਦਰਤ ਅੱਗੇ ਬੇਵੱਸ ਹੋਇਆ ਕਿਸਾਨ ਅੱਜ ਆਪਣੀ ਮਿਹਨਤ ਨੂੰ ਖੇਤਾਂ 'ਚ ਵਾਹੁਣ ਨੂੰ ਮਜ਼ਬੂਰ ਹੋ ਗਿਆ ਹੈ। ਮਾਛੀਵਾੜਾ ਬਲਾਕ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਬੌਣੇ ਵਾਇਰਸ ਦੀ ਲਪੇਟ 'ਚ ਆ ਜਾਣ ਕਾਰਨ ਕਿਸਾਨ ਬੇਹੱਦ ਮਾਯੂਸ ਹਨ। ਜੂਨ ਮਹੀਨੇ ਦੀ ਤਪਦੀ ਗਰਮੀ 'ਚ ਬੜੀ ਮਿਹਨਤ ਨਾਲ ਝੋਨੇ ਦੀ ਬਿਜਾਈ ਕਰਕੇ ਕਿਸਾਨਾਂ ਨੂੰ ਆਸ ਸੀ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਇਸ ਫ਼ਸਲ ਦੀ ਕਟਾਈ ਕਰ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨਗੇ ਅਤੇ ਕਰਜ਼ੇ ਦੀ ਪੰਡ ਹੌਲੀ ਕਰ ਲੈਣਗੇ ਪਰ ਇਹ ਬੌਣੇ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਹੁਣ ਕਿਸਾਨ ਨੇ ਫ਼ਸਲ ਕੱਟਣ ਦੀ ਬਜਾਏ ਉਸ ਨੂੰ ਜ਼ਮੀਨ 'ਚ ਹੀ ਵਾਹ ਦਿੱਤਾ ਹੈ। ਮਾਛੀਵਾੜਾ ਬਲਾਕ ਦੇ ਪਿੰਡ ਬੁੱਲੇਵਾਲ ਤੋਂ ਬਾਅਦ ਪਿੰਡ ਜਾਤੀਵਾਲ 'ਚ ਵੀ ਕਿਸਾਨ ਰਣਜੀਤ ਸਿੰਘ ਨੇ ਬੌਣੇ ਵਾਇਰਸ ਦੀ ਲਪੇਟ 'ਚ ਆਈ ਫ਼ਸਲ ਨੂੰ ਕੱਟਣ ਦੀ ਬਜਾਏ ਖੇਤਾਂ 'ਚ ਵਾਹ ਦਿੱਤਾ ਅਤੇ ਬੜੇ ਭਰੇ ਮਨ ਨਾਲ ਦੱਸਿਆ ਕਿ ਪਹਿਲਾਂ ਉਸਦੀ ਹੜ੍ਹਾਂ ਕਾਰਨ ਕਰੀਬ 4 ਏਕੜ ਫ਼ਸਲ ਰੁੜ੍ਹ ਗਈ ਅਤੇ ਹੁਣ ਜੋ ਦਰਿਆ ਤੋਂ ਬਾਹਰ ਫ਼ਸਲ ਸੀ, ਉਹ ਇਹ ਬੀਮਾਰੀ ਖਾ ਗਈ।

ਕਿਸਾਨ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਯੂਨੀਵਰਸਿਟੀ ਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਝੋਨੇ ਦਾ ਬੀਜ ਲੈ ਕੇ ਬਿਜਾਈ ਕੀਤੀ ਗਈ ਸੀ ਪਰ ਸਪਰੇਆਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀ ਫ਼ਸਲ ਬੌਣੇ ਵਾਇਰਸ ਦੀ ਲਪੇਟ ਤੋਂ ਬਚ ਨਾ ਸਕੀ। ਮਾਛੀਵਾੜਾ ਬਲਾਕ ਦੇ ਕਈ ਹੋਰ ਪਿੰਡਾਂ 'ਚ ਵੀ ਇਸ ਬੌਣੇ ਵਾਇਰਸ ਦੀ ਲਪੇਟ 'ਚ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਹੈ, ਜਿਸ ਨੂੰ ਜਾਂ ਤਾਂ ਕਿਸਾਨ ਵਾਹ ਰਹੇ ਹਨ ਜਾਂ ਫਿਰ ਇੰਤਜ਼ਾਰ ਕਰ ਰਹੇ ਹਨ ਕਿ ਸ਼ਾਇਦ ਕੁੱਝ ਦਾਣੇ ਇਸ ’ਚੋਂ ਨਿਕਲ ਸਕਣ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਬਿਜਾਈ ਖ਼ਰਚਾ ਆ ਚੁੱਕਾ ਹੈ ਅਤੇ ਇਸ ਤੋਂ ਇਲਾਵਾ 35 ਹਜ਼ਾਰ ਰੁਪਏ ਪ੍ਰਤੀ ਏਕੜ ਠੇਕੇ ਦਾ ਜੋੜ ਲਿਆ ਜਾਵੇ ਤਾਂ 55 ਹਜ਼ਾਰ ਰੁਪਏ ਪ੍ਰਤੀ ਏਕੜ ਉਨ੍ਹਾਂ ਨੂੰ ਆਰਥਿਕ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ’ਚੋਂ ਮੁਨਾਫ਼ਾ ਤਾਂ ਕੀ ਹੋਣਾ ਸੀ, ਸਗੋਂ 55 ਹਜ਼ਾਰ ਰੁਪਏ ਪ੍ਰਤੀ ਏਕੜ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਵਲੋਂ ਅਜੇ ਤੱਕ ਬੌਣੇ ਵਾਇਰਸ ਦੀ ਲਪੇਟ 'ਚ ਆਏ ਪ੍ਰਭਾਵਿਤ ਕਿਸਾਨਾਂ ਨੂੰ ਕੋਈ ਵੀ ਗਿਰਦਾਵਰੀ ਜਾਂ ਮੁਆਵਜ਼ਾ ਦੇਣ ਦਾ ਐਲਾਨ ਨਹੀਂ ਕੀਤਾ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਬੀਮਾਰੀ ਦੀ ਲਪੇਟ 'ਚ ਆਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ ਮੁਆਵਜ਼ੇ ਦੀ ਮੰਗ
ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਦੇ ਪ੍ਰਧਾਨ ਨਿੱਕਾ ਸਿੰਘ ਖੇੜਾ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਝੋਨੇ ਦਾ ਬੀਜ ਪੀ. ਬੀ. 131 ਅਤੇ 128 ਦੀ ਕਾਸ਼ਤ ਕੀਤੀ ਸੀ, ਉਹ ਬੌਣੇ ਵਾਇਰਸ ਦੀ ਲਪੇਟ 'ਚ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਝੋਨੇ ਦਾ ਪੌਦਾ ਵੱਧਣ-ਫੁੱਲਣ ਦੀ ਬਜਾਏ ਬੌਣਾ ਰਹਿ ਗਿਆ ਹੈ ਅਤੇ ਇਸ ਦਾ ਸਿੱਟਾ ਵੀ ਛੋਟਾ-ਛੋਟਾ ਨਿਕਲ ਰਿਹਾ ਹੈ। ਹੋਰ ਤਾਂ ਹੋਰ ਇਸ ਦੇ ਸਿੱਟੇ 'ਚ ਦਾਣਾ ਵੀ ਨਹੀਂ ਬਣ ਰਿਹਾ, ਜਿਸ ਕਾਰਨ ਇਸ ਫ਼ਸਲ ਦਾ ਝਾੜ ਬੇਹੱਦ ਘੱਟ ਨਿਕਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬੀਮਾਰੀ ਦੀ ਲਪੇਟ 'ਚ ਆਏ ਖੇਤਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.