Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

16 ਜੁਲਾਈ, 2026 05:40 PM
 
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਕਿਸੇ ਵੀ ਜਨਤਕ ਗਲੀ/ ਪਾਰਕ/ ਸਰਕਾਰੀ ਜਮੀਨ ਉੱਤੇ ਅਣ-ਅਧਿਕਾਰਤ ਤੌਰ ‘ਤੇ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵਿਭਾਗ ਦੇ ਅਧਿਕਾਰੀ ਵਲੋਂ ਜਨਤਕ ਸਥਾਨ ‘ਤੇ ਉਸਾਰੇ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਵਿਭਾਗ ਅਧੀਨ ਪੈਂਦੀ ਜਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਦੇਣ। ਇਸੇ ਤਰ੍ਹਾਂ ਨਗਰ ਕੌਂਸਲ ਦੀ ਜਮੀਨ ’ਤੇ ਸਬੰਧਤ ਕਾਰਜਸਾਧਕ ਅਫ਼ਸਰ, ਨਗਰ ਕੌਂਸਲ ਅਤੇ ਪੰਚਾਇਤੀ/ਸ਼ਾਮਲਾਟ/ ਮੁਸ਼ਤਰਕਾ ਮਾਲਕਾਂ ਦੀ ਜਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਬਾਬਤ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਜਿੰਮੇਵਾਰੀ ਹੋਵੇਗੀ। ਜੇਕਰ ਕਿਸੇ ਵਿਅਕਤੀ/ਸੰਸਥਾ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਕੀਤੀ ਜਾਂਦੀ ਹੈ ਤਾਂ ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੂੰ ਉਕਤ ਵਿਅਕਤੀ ਖਿਲਾਫ਼ ਕਾਰਵਾਈ ਲਈ ਰਿਪੋਰਟ ਕੀਤੀ ਜਾਵੇ। 
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਵਿੱਚ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਨੂੰ ਬਣਾਉਣ ਦੀ ਇਜਾਜਤ ਨਾ ਦਿੱਤੀ ਜਾਵੇ। 
 
 
 ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਇੱਕ ਵੱਖਰੇ ਹੁਕਮ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਉੱਤੇ ਮਨਾਏ ਜਾ ਰਹੇ ਵਿਆਹ/ ਧਾਰਮਿਕ ਸਮਾਗਮ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪੂਰਨ ਪਾਬੰਦੀ ਲਾਈ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀ ਸਰਹੱਦੀ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। 
 
ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਅੰਦਰ ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਰਾਜ ਅੰਦਰ ਬੀਤੀ ਦਿਨੀ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲਗੀਆਂ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ। ਇਹ ਸਾਰੇ ਹੁਕਮ 12 ਸਤੰਬਰ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ