Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

25 ਮਾਰਚ, 2026 06:49 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ  ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ। ਇਸ ਲਈ ਮੈਂ ਭਾਰਤੀ ਨਾਗਰਿਕ ਸੁਰਸਾ ਸੰਹਿਤਾ, 2023 ਅਧੀਨ ਧਾਰਾ 163 ਵਿਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ  ਸ਼ਹੀਦ ਭਗਤ ਸਿੰਘ ਹੱਦ ਅੰਦਰ ਪਟਾਕੇ ਚਲਾਉਣ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ l ਇਹ ਹੁਕਮ 12 ਮਈ , 2026ਤੱਕ ਲਾਗੂ ਰਹਿਣਗੇ।

 
ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ
 
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਸਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ
ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਿਸੇ ਵੀ ਜਗ੍ਹਾਂ ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾਂ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 12ਮਈ 2026 ਤੱਕ ਲਾਗੂ ਰਹਿਣਗੇ।
 
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ: ਜ਼ਿਲ੍ਹਾ ਮੈਜਿਸਟ੍ਰੇਟ
 
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ, ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੇ ਮਿਉਂਸਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਗਰੀ ਰੱਖੇਗਾ ਤਾਂ ਉਹ ਉਸ ਦੀ ਸੂਚਨਾ dc_nawanshahr@rediffmail.com ਅਤੇ dpo.nsr.police@punjab.gov.in ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹਾ ਮਕਾਨ ਮਾਲਕਾਂ ਨੇ ਅਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣ। ਉਨ੍ਹਾਂ ਨੇ ਕਿਹਾ ਕਿ ਮਕਾਨ ਮਾਲਕਾ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿੱਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ। ਇਸ ਤਰਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 12ਮਈ , 2026ਤੱਕ ਲਾਗੂ ਰਹੇਗਾ।
 
 
ਜਨਤਕ ਸਥਾਨਾ;ਤੇ ਅਣ-ਅਧਿਕਾਰਿਤ ਤੌਰ ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ
 
ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ/ਸੰਸਥਾ ਜਨਤਕ ਗਲੀ, ਪਾਰਕ, ਸਰਕਾਰੀ ਜ਼ਮੀਨ ’ਤੇ ਅਣ-ਅਧਿਕਾਰਿਤ ਤੌਰ ਤੇ ਕੋਈ ਮੰਦਿਰ, ਮਸੀਤ, ਗੁਰਦੁਆਰਾ, ਚਰਚ ਨਹੀਂ ਉਸਾਰੇਗਾ। ਇਸ ਦੇ ਨਾਲ ਹੀ ਕਿਸੇ ਵੀ ਵਿਭਾਗ ਵੱਲੋਂ ਜਨਤਕ ਸਥਾਨ ਤੇ ਉਸਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ l ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਅਧੀਨ ਪੈਂਦੀ ਜ਼ਮੀਨ ਉੱਤੇ ਉਪਰੋਕਤ ਉਸਾਰੀ ਨਾ ਹੋਣ ਦੇਣ l ਜੇਕਰ ਕੋਈ ਵਿਅਕਤੀ,ਸੰਸਥਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਬੰਧਤ ਥਾਣਾ ਮੁਖੀ ਉਸ ਦੇ ਖ਼ਿਲਾਫ਼ ਬਿਨਾਂ ਕਿਸੇ ਦੇਰੀ ਤੋਂ ਫ਼ੌਜਦਾਰੀ ਪਰਚਾ ਦਰਜ ਕੀਤਾ ਜਾਵੇ ਅਤੇ ਉਸਾਰੀ ਨੂੰ ਬੰਦ ਕਰਵਾ ਦਿੱਤਾ ਜਾਵੇ l ਇਹ ਹੁਕਮ 12ਮਈ 2026ਤੱਕ ਲਾਗੂ ਰਹਿਣਗੇ।  
 
 

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ