Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜ਼ਿਲ੍ਹੇ ‘ਚ ਸਤਲੁਜ ਦਰਿਆ ਦੇ ਵਧੇ ਪਾਣੀ ਦਾ ਪੱਧਰ ਘਟਿਆ: ਡਿਪਟੀ ਕਮਿਸ਼ਨਰ

02 ਸਤੰਬਰ, 2025 05:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਪਿੰਡ ਬੇਲਾ ਤਾਜੋਵਾਲ ਅਤੇ ਧੈਂਗੜਪੁਰ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦੀ ਹੋਰ ਮਜ਼ਬੂਤੀ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੌਜੂਦਾ ਸਮੇਂ ਦਰਿਆ ‘ਚ ਪਾਣੀ ਦੇ ਵਹਾਅ ਦਾ ਪੱਧਰ 65 ਹਜ਼ਾਰ ਕਿਊਸਿਕ ਦੇ ਨੇੜੇ ਹੈ ਜੋ ਕਿ ਬੀਤੀ ਰਾਤ 1.25 ਲੱਖ ਕਿਊਸਿਕ ਸੀ।

ਦਰਿਆ ਵਿੱਚ ਪਾਣੀ ਦੇ ਪੱਧਰ ਘਟਣ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਬੀਤੇ 24 ਘੰਟਿਆਂ ਦੌਰਾਨ ਪਾਣੀ ਦੇ ਪੱਧਰ ਵਿੱਚ ਹੋਏ ਦੁੱਗਣੇ ਵਾਧੇ ਨਾਲ ਬੇਲਾ ਤਾਜੋਵਾਲ ਅਤੇ ਧੈਂਗੜਪੁਰ ਵਿਖੇ ਬੰਨ੍ਹ ਨੂੰ ਥੋੜਾ ਨੁਕਸਾਨ ਪੁੱਜਾ ਸੀ ਜੋ ਪ੍ਰਸ਼ਾਸਨਿਕ ਟੀਮਾਂ, ਪਿੰਡ ਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਸਿਆਸੀ ਨੁਮਾਇੰਦਿਆ ਦੇ ਸਹਿਯੋਗ ਨਾਲ ਠੀਕ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਅਤੇ ਪਿੰਡਾਂ ਦੇ ਵਸਨੀਕ ਲਗਾਤਾਰ ਕੰਮ ਕਰਕੇ ਬੰਨ੍ਹ ਦੀ ਮਜਬੂਤੀ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਾਣੀ ਦਾ ਪੱਧਰ 45 ਹਜ਼ਾਰ ਕਿਊਸਿਕ ਦਰਜ ਕੀਤਾ ਗਿਆ ਜੋ ਬੀਤੀ ਰਾਤ 1.25 ਲੱਖ ਕਿਊਸਿਕ ਦੇ ਨੇੜੇ ਪਹੁੰਚ ਗਿਆ ਸੀ ਅਤੇ ਮੌਜੂਦਾ ਸਮੇਂ 65 ਹਜ਼ਾਰ ਕਿਊਸਿਕ ਹੋਣ ਨਾਲ ਸਥਿਤੀ ਬਿਲਕੁਲ ਕਾਬੂ ਹੇਠ ਹੈ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬਲਾਚੌਰ ਦੇ ਬੇਲਾ ਤਾਜੋਵਾਲ ਅਤੇ ਧੈਂਗੜਪੁਰ ਤੋਂ ਇਲਾਵਾ ਨਵਾਂਸ਼ਹਿਰ ਦੇ ਦਰਿਆਪੁਰ, ਤਲਵੰਡੀ ਸੀਬੂ ਅਤੇ ਬੁਰਜ ਟਹਿਲ ਦਾਸ ਵਿਖੇ ਐਸ.ਡੀ.ਐਮਜ਼ ਦੀ ਅਗਵਾਈ ਹੇਠ ਲਗਾਤਾਰ ਬੋਰੇ ਲਾਉਣ ਅਤੇ ਬੰਨ੍ਹ ਦੀ ਮਜਬੂਤੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਥਾਂ ‘ਤੇ ਹੜ੍ਹ ਦੀ ਸਥਿਤੀ ਦਾ ਖਦਸ਼ਾ ਜਾਹਰ ਹੁੰਦਾ ਹੈ ਤਾਂ ਉਹ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ 24×7 ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ  01823-220645 ‘ਤੇ ਸੂਚਨਾ ਦੇਣ। ਜਿਕਰਯੋਗ ਹੈ ਕਿ ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।  ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਬਲਾਚੌਰ ਦੇ ਐਸ.ਡੀ.ਐਮ ਕ੍ਰਿਤਿਕਾ ਗੋਇਲ, ਐਸ.ਡੀ.ਐਮ. ਅਨਮਜਯੋਤ ਕੌਰ ਆਦਿ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ