Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

09 ਮਾਰਚ, 2026 07:26 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾ ਵਿਚ ਟਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਜਾਰੀ ਹੁਕਮਾਂ ਅਨੁਸਾਰ ਜ਼ਿਲੇ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਡਾਢੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ਵਿਚ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। 
 
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਐਸ.ਡੀ. ਐਮ. ਪਾਸੋਂ ਲੈਣੀ ਜ਼ਰੂਰੀ ਹੋਵੇਗੀ।
 
ਹੁਕਮਾਂ ਅਨੁਸਾਰ ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ. ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜ੍ਹਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 2 ਮਈ 2026 ਤੱਕ ਲਾਗੂ ਰਹਿਣਗੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ