Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

10 ਫ਼ਰਵਰੀ, 2026 07:30 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਾਈ ਹੈ।

ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਾਉਣ/ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ‘ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਇਹ ਹੁਕਮ ਪੁਲਿਸ/ ਆਰਮੀ ਵਰਦੀ ਵਿੱਚ ਮਿਲਟਰੀ ਅਮਲਾ, ਡਿਊਟੀ ‘ਤੇ ਤਾਇਨਾਤ ਕੋਈ ਹੋਰ ਸਰਕਾਰੀ ਕਰਮਚਾਰੀ ਅਤੇ ਵਿਆਹ/ਸ਼ਾਦੀ/ਸ਼ੋਕਮਈ ਇਕੱਠ/ ਧਾਰਮਿਕ ਅਸਥਾਨਾਂ/ਸੰਸਥਾਵਾਂ ਦੇ ਅੰਦਰ–ਪ੍ਰਮਾਤਮਾ/ ਅਕਾਲ ਪੁਰਖ ਦੀ ਉਸਤਿਤ ਸ਼ਬਦ ਕੀਰਤਨ ਕਰਨ ‘ਤੇ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲੇ ਵਿਚ ਕਿਸੇ ਵਿਅਕਤੀ/ਸੰਸਥਾ ਵੱਲੋਂ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਉਸਾਰਨ ‘ਤੇ ਪਾਬੰਦੀ ਲਾਈ ਹੈ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਮੰਨਜ਼ੂਰੀ ਲਈ ਜਾਵੇਗੀ।
ਇਸ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਜਾਰੀ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪੈਟਰੋਲ ਪੰਪ ਅਤੇ ਬੈਂਕਾਂ ਵਿੱਚ ਡਕੈਤੀ/ਚੋਰੀ ਦੀਆਂ ਵਾਰਦਾਤਾਂ ਸਮੇਂ-ਸਮੇਂ ਤੇ ਹੋ ਰਹੀਆਂ ਹਨ। ਇੰਨ੍ਹਾਂ ਡਕੈਤੀਆਂ ਦੌਰਾਨ ਲੁਟੇਰੇ, ਹਥਿਆਰਾਂ ਸਮੇਤ ਜਾਂਦੇ ਹਨ ਅਤੇ ਜ਼ਬਰਨ ਦਾਖਲ ਹੋ ਕੇ ਲੁੱਟ-ਮਾਰ ਕਰਦੇ ਹਨ, ਜਿਸ ਨਾਲ ਆਮ ਜਨਤਾ ਦੀ ਜਾਨ-ਮਾਲ ਦਾ ਖਤਰਾ ਪੈਦਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਲੁਟੇਰਿਆਂ ਪਾਸ ਖਤਰਨਾਕ ਹਥਿਆਰ ਹੁੰਦੇ ਹਨ। ਬੈਂਕਾਂ ਅਤੇ ਪੈਟਰੋਲ ਪੰਪਾਂ ਉੱਤੇ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਇਹ ਹੁਕਮ 5 ਅਪ੍ਰੈਲ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ