Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

16 ਜੂਨ, 2026 06:43 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ)  : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮ ਰਾਹੀਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਾਈ ਹੈ। 

 
ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। 
 
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਾਉਣ/ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ‘ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਇਹ ਹੁਕਮ ਪੁਲਿਸ/ ਆਰਮੀ ਵਰਦੀ ਵਿੱਚ ਮਿਲਟਰੀ ਅਮਲਾ, ਡਿਊਟੀ ‘ਤੇ ਤਾਇਨਾਤ ਕੋਈ ਹੋਰ ਸਰਕਾਰੀ ਕਰਮਚਾਰੀ ਅਤੇ ਵਿਆਹ/ਸ਼ਾਦੀ/ਸ਼ੋਕਮਈ ਇਕੱਠ/ ਧਾਰਮਿਕ ਅਸਥਾਨਾਂ/ਸੰਸਥਾਵਾਂ ਦੇ ਅੰਦਰ–ਪ੍ਰਮਾਤਮਾ/ ਅਕਾਲ ਪੁਰਖ ਦੀ ਉਸਤਿਤ ਸ਼ਬਦ ਕੀਰਤਨ ਕਰਨ ‘ਤੇ ਲਾਗੂ ਨਹੀਂ ਹੋਵੇਗਾ।               
 
 
  ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲੇ ਵਿਚ ਕਿਸੇ ਵਿਅਕਤੀ/ਸੰਸਥਾ ਵੱਲੋਂ  ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਉਸਾਰਨ ‘ਤੇ ਪਾਬੰਦੀ ਲਾਈ ਹੈ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਮੰਨਜ਼ੂਰੀ ਲਈ ਜਾਵੇਗੀ। 
  ਇਸ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਜਾਰੀ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪੈਟਰੋਲ ਪੰਪ ਅਤੇ ਬੈਂਕਾਂ ਵਿੱਚ ਡਕੈਤੀ/ਚੋਰੀ ਦੀਆਂ ਵਾਰਦਾਤਾਂ ਸਮੇਂ-ਸਮੇਂ ਤੇ ਹੋ ਰਹੀਆਂ ਹਨ। ਇੰਨ੍ਹਾਂ ਡਕੈਤੀਆਂ ਦੌਰਾਨ ਲੁਟੇਰੇ, ਹਥਿਆਰਾਂ ਸਮੇਤ ਜਾਂਦੇ ਹਨ ਅਤੇ ਜ਼ਬਰਨ ਦਾਖਲ ਹੋ ਕੇ  ਲੁੱਟ-ਮਾਰ ਕਰਦੇ ਹਨ, ਜਿਸ ਨਾਲ ਆਮ ਜਨਤਾ ਦੀ ਜਾਨ-ਮਾਲ ਦਾ ਖਤਰਾ ਪੈਦਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਲੁਟੇਰਿਆਂ ਪਾਸ ਖਤਰਨਾਕ ਹਥਿਆਰ ਹੁੰਦੇ ਹਨ। ਬੈਂਕਾਂ ਅਤੇ ਪੈਟਰੋਲ ਪੰਪਾਂ ਉੱਤੇ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਇਹ ਹੁਕਮ 14 ਅਗਸਤ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ