Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

‘ਕੈਰੀ ਆਨ ਜੱਟਾ 4’ ਦੇ ਨਵੇਂ ਗੀਤ ‘ਲੌਕੇਟ’ ਨੇ ਮਚਾਈ ਧੂਮ

15 ਜੂਨ, 2026 06:20 PM

ਜਲੰਧਰ : ਪੰਜਾਬੀ ਸਿਨੇਮਾ ਦੀ ਸਭ ਤੋਂ ਕਾਮਯਾਬ ਅਤੇ ਚਰਚਿਤ ਫ੍ਰੈਂਚਾਇਜ਼ੀ ਫਿਲਮ ‘ਕੈਰੀ ਆਨ ਜੱਟਾ’ ਇਕ ਵਾਰ ਫਿਰ ਦਰਸ਼ਕਾਂ ਨੂੰ ਹਸਾਉਣ ਲਈ ਤਿਆਰ ਹੈ। ਫਿਲਮ ਦੇ ਚੌਥੇ ਭਾਗ ‘ਕੈਰੀ ਆਨ ਜੱਟਾ 4’ ਦੇ ਐਲਾਨ ਤੋਂ ਬਾਅਦ ਹੁਣ ਇਸ ਦੇ ਨਵੇਂ ਗੀਤ ‘ਲੌਕੇਟ’ ਨੇ ਸੋਸ਼ਲ ਮੀਡੀਆ ’ਤੇ ਧੂਮ ਮਚਾ ਦਿੱਤੀ ਹੈ। ਫਿਲਮ ਦਾ ‘ਲੌਕੇਟ ਸੌਂਗ’ ਗਿੱਪੀ ਗਰੇਵਾਲ ਅਤੇ ਸੁਨੰਦਾ ਸ਼ਰਮਾ ਦੀ ਆਵਾਜ਼ ਵਿਚ ਰਿਲੀਜ਼ ਕੀਤਾ ਗਿਆ ਹੈ। ਗਿੱਪੀ ਗਰੇਵਾਲ ਦੀ ਅਗਵਾਈ ਵਾਲੀ ਇਸ ਸਟਾਰ-ਸਟੱਡਡ ਫਿਲਮ ਦਾ ਸੰਗੀਤ ਹਮੇਸ਼ਾ ਹੀ ਖਾਸ ਰਿਹਾ ਹੈ ਅਤੇ ਇਹ ਗੀਤ ਵੀ ਪ੍ਰਸ਼ੰਸਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਾ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਬਹੁਤ ਥੋੜ੍ਹੇ ਸਮੇਂ ਵਿਚ ਹੀ ਲੱਗਭਗ 3 ਮਿਲੀਅਨ (30 ਲੱਖ) ਤੋਂ ਵੱਧ ਲੋਕਾਂ ਨੇ ਦੇਖ ਲਿਆ ਹੈ।

 

ਇਸ ਧਮਾਕੇਦਾਰ ਗੀਤ ਨੂੰ ਪ੍ਰਸਿੱਧ ਸੰਗੀਤਕਾਰ ਜਤਿੰਦਰ ਸ਼ਾਹ ਵੱਲੋਂ ਤਿਆਰ ਕੀਤਾ ਗਿਆ ਹੈ, ਜਦਕਿ ਇਸ ਦੇ ਦਮਦਾਰ ਬੋਲ ਮਸ਼ਹੂਰ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਹਨ। ਇਹ ਤਿੱਕੜੀ ਪਹਿਲਾਂ ਵੀ ਕਈ ਸੁਪਰਹਿੱਟ ਗੀਤ ਦੇ ਚੁੱਕੀ ਹੈ ਅਤੇ ਇਸ ਵਾਰ ਵੀ ਉਨ੍ਹਾਂ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ ਹੈ।

 

ਇਸ ਫਿਲਮ ਵਿਚ ਗਿੱਪੀ ਗਰੇਵਾਲ ਦੇ ਨਾਲ ਮੁੱਖ ਭੂਮਿਕਾ ਵਿਚ ਸਰਗੁਣ ਮਹਿਤਾ ਨਜ਼ਰ ਆਵੇਗੀ। ਇਸ ਤੋਂ ਇਲਾਵਾ ਦਿੱਗਜ ਕਲਾਕਾਰ ਗੁਰਪ੍ਰੀਤ ਘੁੱਗੀ, ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ ਅਤੇ ਬੀ. ਐੱਨ. ਸ਼ਰਮਾ ਇਕ ਵਾਰ ਫਿਰ ਆਪਣੀ ਕਾਮੇਡੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਨ੍ਹਾਂ ਤੋਂ ਇਲਾਵਾ ਫਿਲਮ ਵਿਚ ਪ੍ਰਿੰਸ ਕੰਵਲਜੀਤ ਸਿੰਘ, ਸ਼ਿੰਦਾ ਗਰੇਵਾਲ, ਪੁਖਰਾਜ ਭੱਲਾ, ਜੈਸਮੀਨ ਬਾਜਵਾ, ਸੀਮਾ ਕੌਸ਼ਲ ਅਤੇ ਹਨੀ ਮੱਟੂ ਵਰਗੇ ਉੱਘੇ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿਚ ਦਿਖਾਈ ਦੇਣਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ