Thursday, November 12, 2026
BREAKING
• ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ • 34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ • ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ • ਅੰਡਰ19 ਏਸ਼ੀਆ ਕੱਪ ਦੇ ਫਾਈਨਲ 'ਚ ਪੁੱਜਾ ਭਾਰਤ, ਖਿਤਾਬੀ ਮੁਕਾਬਲੇ 'ਚ ਪਾਕਿ ਨਾਲ ਹੋਵੇਗਾ ਸਾਹਮਣਾ • ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ • ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ • ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

12 ਨਵੰਬਰ, 2026 06:29 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ ਅੱਠ ਪਿੰਡਾਂ ਵਿੱਚ ਕਰਵਾਏ ਵੰਡ ਸਮਾਗਮਾਂ ਦੌਰਾਨ 2,256 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਸੌਂਪੇ। ਪਿੰਡ ਤੋਗਾਵਾਲ ਵਿਖੇ ਉਨ੍ਹਾਂ ਨੇ ਮਾਲਕੀ ਦਸਤਾਵੇਜ਼ਾਂ ਦੀ ਵੰਡ ਦੇ ਨਾਲ ਪਿੰਡ ਦੇ ਖੇਡ ਮੈਦਾਨ ਦਾ ਉਦਘਾਟਨ ਵੀ ਕੀਤਾ।
 
ਲਾਭਪਾਤਰੀ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਉਦੇਸ਼ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਯੋਗ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨਾਲ ਪਰਿਵਾਰਾਂ ਕੋਲ ਆਪਣੇ ਘਰ ਦੀ ਮਾਲਕੀ ਦਰਸਾਉਣ ਲਈ ਸਰਕਾਰੀ ਰਿਕਾਰਡ ਹੋਵੇਗਾ। ਪਿੰਡ ਪੱਧਰ ’ਤੇ ਵੰਡ ਸਮਾਗਮ ਕਰਵਾਉਣ ਨਾਲ ਲਾਭਪਾਤਰੀਆਂ ਨੂੰ ਆਪਣੇ ਪਿੰਡ ਵਿੱਚ ਹੀ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਮਿਲੀ।
 
ਵੰਡ ਸਮਾਗਮਾਂ ਦੌਰਾਨ ਘਾਸੀਵਾਲ ਦੇ 140, ਚੌਵਾਸ ਦੇ 370, ਤੋਲਾਵਾਲ ਦੇ 380 ਅਤੇ ਬੀਰ ਕਲਾਂ ਦੇ 240 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ ਗਏ। ਇਸੇ ਤਰ੍ਹਾਂ ਝਾੜੋਂ ਦੇ 300, ਸਾਹੋਕੇ ਦੇ 315, ਮੰਡੇਰ ਖੁਰਦ ਦੇ 229 ਅਤੇ ਤੋਗਾਵਾਲ ਦੇ 282 ਪਰਿਵਾਰਾਂ ਨੂੰ ਦਸਤਾਵੇਜ਼ ਦਿੱਤੇ ਗਏ। ਮੰਡੇਰ ਖੁਰਦ ਦਾ ਵੰਡ ਸਮਾਗਮ ਪਿੰਡ ਦੇ ਗੁਰੂ ਘਰ ਵਿਖੇ ਕਰਵਾਇਆ ਗਿਆ।
 
ਤੋਗਾਵਾਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੈਦਾਨ ਨਾਲ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਖੇਡਣ ਅਤੇ ਨਿਯਮਤ ਅਭਿਆਸ ਕਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਇੱਥੇ ਟੀਮਾਂ ਬਣਾ ਕੇ ਅਭਿਆਸ ਕਰ ਸਕਣਗੇ ਅਤੇ ਗ੍ਰਾਮ ਪੰਚਾਇਤ ਤੇ ਸਥਾਨਕ ਖੇਡ ਪ੍ਰੇਮੀ ਪਿੰਡ ਪੱਧਰੀ ਮੁਕਾਬਲੇ ਕਰਵਾ ਸਕਣਗੇ। ਉਨ੍ਹਾਂ ਨੌਜਵਾਨਾਂ ਨੂੰ ਮੈਦਾਨ ਦੀ ਨਿਯਮਤ ਵਰਤੋਂ ਕਰਨ ਅਤੇ ਪਿੰਡ ਵਾਸੀਆਂ ਨੂੰ ਇਸ ਦੀ ਸਾਂਭ-ਸੰਭਾਲ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।
 
ਸਮਾਗਮਾਂ ਵਿੱਚ ਘਾਸੀਵਾਲ ਤੋਂ ਸੁਖਪਾਲ ਸਿੰਘ, ਚੌਵਾਸ ਤੋਂ ਗੁਰਚਰਨ ਸਿੰਘ, ਤੋਲਾਵਾਲ ਦੇ ਸਰਪੰਚ ਦੀਪਾ, ਬੀਰ ਕਲਾਂ ਦੇ ਸਰਪੰਚ ਨਿੱਕਾ, ਝਾੜੋਂ ਦੇ ਸਰਪੰਚ ਰਜਿੰਦਰ, ਸਾਹੋਕੇ ਦੇ ਸਰਪੰਚ ਸੁੱਖ, ਮੰਡੇਰ ਖੁਰਦ ਦੇ ਸਰਪੰਚ ਬਿੱਟੂ ਅਤੇ ਤੋਗਾਵਾਲ ਦੇ ਸਰਪੰਚ ਸੁਰਜੀਤ ਦੇ ਨਾਂ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ