Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

12 ਅਗਸਤ, 2025 09:05 PM

ਚੰਡੀਗੜ੍ਹ,- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 164ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 352 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 164 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,640 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 36373 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 375 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ